Monday, December 23, 2024
spot_img

ਅਸੀਂ ਅਕਾਲੀ ਦਲ ਤੋਂ ਬਾਗੀ ਨਹੀਂ, ਅਸੀਂ ਤਾਂ ਕੌਮ ਦੇ ਹੱਕ ਦੀ ਗੱਲ ਕਰਦੇ ਹਾਂ : ਪ੍ਰੇਮ ਸਿੰਘ ਚੰਦੂਮਾਜਰਾ

Must read

ਅਕਾਲੀ ਦਲ ਵਿਚ ਬਗਾਵਤ ਮੰਦਭਾਗੀ : ਜੱਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 1 ਜੁਲਾਈ :

ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਦਲ ਦੇ ਆਗੂਆਂ ਵਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਚ ਖਿਮਾ ਜਾਚਨਾ ਕਰਨ ਪਹੁੰਚੇ। ਜਿੱਥੇ ਉਹਨਾਂ ਨੇ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਸੌਪਿਆ। ਅਕਾਲੀ ਦਲ ਦੇ ਵਫਦ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਸਮੇਤ ਕਈ ਅਕਾਲੀ ਦਲ ਦੇ ਨੇਤਾਵਾਂ ਨੇ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਦੇਣ ਤੋਂ ਬਾਅਦ ਉਹਨਾਂ ਵੱਲੋਂ ਖਿਮਾ ਯਾਚਨਾ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਾ ਉਹਨਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਉਹਨਾਂ ਵੱਲੋਂ ਪੱਤਰ ਲਿਖਿਆ ਗਿਆ ਹੈ। ਉਹਨਾਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਉਹ ਮੀਡੀਆ ਦੇ ਨਾਲ ਗੱਲਬਾਤ ਕਰਨਗੇ। ਉਹਨਾਂ ਨੇ ਕਿਹਾ ਕਿ ਜੋ ਅਕਾਲੀ ਦਲ ਤੋਂ ਨਰਾਜ਼ ਚੱਲ ਰਹੇ ਹਨ। ਉਹਨਾਂ ਨੂੰ ਬਾਗੀ ਆਗੂ ਨਾ ਕਿਹਾ ਜਾਵੇ। ਉਹ ਅਕਾਲੀ ਦਲ ਦੇ ਹੱਕ ਦੀ ਗੱਲ ਕਰ ਰਹੇ ਹਨ। ਅਕਾਲੀ ਦਲ ਦੇ ਹੱਕ ਦੀ ਗੱਲ ਹੀ ਕਰਦੇ ਰਹਿਣਗੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਵਿਚ ਬਗਾਵਤ ਮੰਦਭਾਗੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੋਫਾੜ ਨਹੀਂ ਹੋਣਾ ਚਾਹੀਦਾ ਤੇ ਦੋਵੇਂ ਧਿਰਾਂ ਨੂੰ ਬੰਦ ਕਮਰਾ ਮੀਟਿੰਗ ਕਰਕੇ ਵਿਵਾਦ ਸੁਲਝਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਾਲੇ ਤੱਕ ਉਹਨਾਂ ਕੋਲ ਕਿਸੇ ਨੇ ਪਹੁੰਚ ਨਹੀਂ ਕੀਤੀ। ਉਹਨਾਂ ਕਿਹਾ ਕਿ ਸਮੁੱਚੀ ਪਾਰਟੀ ਜੇਕਰ ਪਹੁੰਚ ਕਰਦੀ ਹੈ ਤਾਂ ਵਿਚਾਰ ਕੀਤੀ ਜਾ ਸਕਦੀ ਹੈ। ਪਰ ਧੜਿਆਂ ਦੀ ਰਾਜਨੀਤੀ ਸ਼੍ਰੋਮਣੀ ਅਕਾਲੀ ਦਲ ਲਈ ਚੰਗੀ ਨਹੀਂ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article