ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲੱਗੀ ਨੈਸ਼ਨਲ ਸਕਿਊਰਟੀ ਏਜੰਸੀ (NSA) ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ। ਅੰਮ੍ਰਿਤਪਾਲ ਸਿੰਘ ਨੇ NSA ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ‘ਚ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਧਿਰ ਬਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਅਗਲੇ ਹਫ਼ਤੇ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ।