ਅੰਮ੍ਰਿਤਸਰ, 18 ਅਗਸਤ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰ ਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਜਿਸ ਤੋਂ ਬਾਅਦ ਹਵਾਈ ਅੱਡੇ ਤੇ ਖੜ੍ਹੇ ਯਾਤਰੀਆਂ ਤੇ ਮੁਲਾਜ਼ਮਾਂ ਵਿੱਚ ਦਹਿਸ਼ਤ ਫੈਲ ਗਈ। ਹਵਾਈ ਅੱਡੇ ਦੇ ਅਧਿਕਾਰੀਆਂ ਅਤੇ CISF ਦੇ ਸੁਰੱਖਿਆ ਕਰਮਚਾਰੀ ਤੁਰੰਤ ਹਰਕਤ ਵਿੱਚ ਆ ਗਏ। ਪੁਲਿਸ ਪ੍ਰਸ਼ਾਸਨ, ਬੰਬ ਸਕੁਐਡ, ਡਾਗ ਸਕੁਐਡ ਅਤੇ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਨੂੰ ਸੂਚਿਤ ਕੀਤਾ ਗਿਆ ਅਤੇ ਅਲਰਟ ‘ਤੇ ਰੱਖਿਆ ਗਿਆ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਿਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਧਮਕੀਆਂ ਦੇਣ ਵਾਲਿਆਂ ‘ਚ ਕੁਝ ਹੋਰ ਦੋਸ਼ੀ ਵੀ ਸ਼ਾਮਲ ਹਨ। ਅੰਮ੍ਰਿਤਸਰ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ। ਅੰਮ੍ਰਿਤਸਰ ਪੁਲਿਸ ਦੀ ਸਾਈਬਰ ਕ੍ਰਾਈਮ ਟੀਮ ਨੇ ਈਮੇਲ ਭੇਜਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਈਪੀ ਐਡਰੈੱਸ ਤੋਂ ਮੁਲਜ਼ਮ ਬਾਰੇ ਜਾਣਕਾਰੀ ਹਾਸਲ ਕੀਤੀ ਗਈ।
ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰਦੇਵ ਨੂੰ ਹਿਰਾਸਤ ਵਿੱਚ ਲੈ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਗੁਰਦੇਵ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।