ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਵਿੱਚ ਕੂੜੇ ਵਾਲੀ ਗੱਡੀ ‘ਚ ਗੁਟਕਾ ਸਾਹਿਬ ਦੇ ਅੰਗ ਮਿਲਣ ਮਾਮਲੇ ਨੇ ਸਿੱਖ ਸੰਗਤ ‘ਚ ਰੋਸ ਪੈਦਾ ਕਰ ਦਿੱਤਾ ਹੈ। ਕੂੜੇ ਵਾਲੀ ਗੱਡੀ ਦੇ ਡਰਾਈਵਰ ਨੇ ਇਹ ਅੰਗ ਡੀ ਬਲਾਕ ਗੁਰਦੁਆਰੇ ਵਿੱਚ ਜਮ੍ਹਾਂ ਕਰਵਾਏ, ਪਰ ਗੁਰਦੁਆਰੇ ਪ੍ਰਬੰਧਕਾਂ ਨੇ ਉਨ੍ਹਾਂ ਦੇ ਮਿਲਣ ਤੋਂ ਇਨਕਾਰ ਕਰ ਦਿੱਤਾ। ਸਿੱਖ ਜਥੇਬੰਦੀਆਂ ਨੇ ਇਨ੍ਹਾਂ ਦੀ ਬੇਅਦਬੀ ਮੰਨਦਿਆਂ ਥਾਣਾ ਰਣਜੀਤ ਐਵਨਿਊ ਵਿੱਚ ਰੋਸ ਜਤਾਇਆ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਾਂਚ ਜਾਰੀ ਹੈ
ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਵਿੱਚ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੂੜੇ ਵਾਲੀ ਗੱਡੀ ਵਿੱਚ ਗੁਟਕਾ ਸਾਹਿਬ ਦੇ ਅੰਗ ਮਿਲੇ। ਗੱਡੀ ਦੇ ਡਰਾਈਵਰ ਨੇ ਇਹ ਅੰਗ ਡੀ ਬਲਾਕ ਸਥਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਸਾਹਿਬ ਵਿੱਚ ਜਮ੍ਹਾਂ ਕਰਵਾਏ, ਪਰ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਕੋਲ ਅਜਿਹਾ ਕੁਝ ਨਹੀਂ ਪਹੁੰਚਿਆ ਅਤੇ ਸੀਸੀਟੀਵੀ ਕੈਮਰੇ ਵੀ ਨਾ ਚਲਣ ਦੀ ਗੱਲ ਕਹੀ। ਇਸ ਮਾਮਲੇ ਤੋਂ ਬਾਅਦ ਸਿੱਖ ਜਥੇਬੰਦੀਆਂ ਜਿਵੇਂ ਆਲ ਇੰਡੀਆ ਸਿੱਖ ਸਤਿਕਾਰ ਕਮੇਟੀ ਅਤੇ ਹੋਰ ਸੰਗਠਨਾਂ ਨੇ ਗੰਭੀਰ ਰੋਸ ਜਤਾਇਆ।




