ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਲਿਹਾਜ਼ ਨਾਲ ਰੈੱਡ ਅਲਰਟ ਅਜੇ ਵੀ ਲਾਗੂ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਫਿਲਹਾਲ ਘਰ ਦੇ ਅੰਦਰ ਰਹਿਣ ਅਤੇ ਸਥਿਤੀ ਆਮ ਵਾਂਗ ਹੋਣ ਤੱਕ ਬਾਹਰ ਨਾ ਨਿਕਲਣ। ਤੁਹਾਨੂੰ ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ (ਡੀਸੀ) ਸਾਕਸ਼ੀ ਸਾਹਨੀ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, “ਆਪਣੇ ਘਰਾਂ ਵਿੱਚ ਰਹੋ, ਸੁਰੱਖਿਅਤ ਜਗ੍ਹਾ ‘ਤੇ ਰਹੋ ਅਤੇ ਖਿੜਕੀਆਂ ਤੋਂ ਦੂਰ ਰਹੋ। ਸਥਿਤੀ ਪੂਰੀ ਤਰ੍ਹਾਂ ਆਮ ਹੋਣ ‘ਤੇ ਤੁਹਾਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ।”
ਡੀਸੀ ਨੇ ਸਾਰੇ ਨਾਗਰਿਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਅੱਗੇ ਕਿਹਾ “ਪਾਲਣਾ ਯਕੀਨੀ ਬਣਾਓ, ਅਫਵਾਹਾਂ ਤੋਂ ਬਚੋ ਅਤੇ ਘਬਰਾਓ ਨਾ। ਤੁਹਾਡੀ ਸੁਰੱਖਿਆ ਸਾਡੀ ਤਰਜੀਹ ਹੈ।” ਇਸ ਦੌਰਾਨ ਸਥਾਨਕ ਪੁਲਿਸ, ਅਰਧ ਸੈਨਿਕ ਬਲ ਅਤੇ ਹੋਰ ਸੁਰੱਖਿਆ ਏਜੰਸੀਆਂ ਇਸ ਸਮੇਂ ਇਲਾਕੇ ਵਿੱਚ ਤਾਇਨਾਤ ਹਨ ਅਤੇ ਲਗਾਤਾਰ ਗਸ਼ਤ ਕਰ ਰਹੀਆਂ ਹਨ।
ਨਿਵਾਸੀਆਂ ਨੂੰ ਅਪੀਲ:
- ਘਰੋਂ ਬਾਹਰ ਨਾ ਜਾਓ।
- ਸੋਸ਼ਲ ਮੀਡੀਆ ‘ਤੇ ਕੋਈ ਵੀ ਅਫਵਾਹ ਨਾ ਫੈਲਾਓ।
- ਸਿਰਫ਼ ਅਧਿਕਾਰਤ ਜਾਣਕਾਰੀ ਦੀ ਪਾਲਣਾ ਕਰੋ
- ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਨਾਲ ਸਹਿਯੋਗ ਕਰੋ।