ਲੁਧਿਆਣਾ ਦੇ ਦੁੱਗਰੀ ਨਹਿਰ ਦੇ ਪੁੱਲ ਦੇ ਨਜਦੀਕ ਨਾਬਾਲਿਗ ਕੈਦੀ ਨੂੰ ਲੈਕੇ ਆ ਰਹੀ ਅੰਮ੍ਰਿਤਸਰ ਪੁਲਿਸ ਦੀ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ
ਪਲਟ ਗਈ। ਇਸ ਹਾਦਸੇ ਦੌਰਾਨ ਕਾਰ ਦੇ ਅਗਲੇ ਅਤੇ ਪਿਛਲੇ ਸ਼ੀਸ਼ੇ ਟੁੱਟ ਗਏ ਤੇ ਰਾਹਗੀਰ ਸਮੇਤ ਤਿੰਨ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਇਹ ਹਾਦਸਾ ਲੁਧਿਆਣਾ ਦੇ ਦੁੱਗਰੀ ਪੁਲ ‘ਤੇ ਵਾਪਰਿਆ, ਜਦੋਂ ਅੰਮ੍ਰਿਤਸਰ ਪੁਲਿਸ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਹੋਣ ਕਾਰਨ ਡਿਵਾਈਡਰ ਨਾਲ ਟਕਰਾ ਗਈ। ਉੱਥੇ ਮੌਜੂਦ ਲੋਕਾਂ ਨੇ ਦੋ ਪੁਲਿਸ ਮੁਲਾਜ਼ਮਾਂ ਅਤੇ ਕੈਦੀ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਕੈਦੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਪਰ ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ। ਕਾਰ ਦੇ ਪਿੱਛੇ ਬਾਈਕ ਸਵਾਰ ਵੀ ਜ਼ਖਮੀ ਹੋ ਗਿਆ।ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।
ਥਾਣਾ ਛੇਹਰਟਾ ਦੇ ਏਐਸਆਈ ਦਾ ਕਹਿਣਾ ਹੈ ਕਿ ਪੁਲੀਸ ਨਾਬਾਲਗ ਕੈਦੀ ਨੂੰ ਸ਼ਿਮਲਾਪੁਰੀ ਸਥਿਤ ਬਾਲ ਸੁਧਾਰ ਕੇਂਦਰ ਵਿੱਚ ਛੱਡਣ ਲਈ ਲੁਧਿਆਣਾ ਵੱਲ ਆ ਰਹੀ ਸੀ। ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਦੋਂ ਪੁਲੀਸ ਮੁਲਾਜ਼ਮਾਂ ਨੇ ਰੌਲਾ ਪਾਇਆ ਤਾਂ ਰਾਹਗੀਰਾਂ ਨੇ ਗੱਡੀ ਨੂੰ ਸਿੱਧਾ ਕੀਤਾ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਨਾਬਾਲਗ ਕੈਦੀ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ