ਪੰਜਾਬ ‘ਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਤੇ ਸਥਾਨਕ ਪ੍ਰਸ਼ਾਸਨ ਨੇ ਪਿੰਡ ਰਣਗੜ੍ਹ ‘ਚ ਮਿਲ ਕੇ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਨੂੰ ਢਹਿ-ਢੇਰੀ ਕਰ ਦਿੱਤਾ।
SSP ਮਨਿੰਦਰ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਨਸ਼ਾ ਤਸਕਰ ਜਨਕ ਸਿੰਘ ਅਟਾਰੀ ਬਾਰਡਰ ਕੋਲ ਸਥਿਤ ਪਿੰਡ ਰਣਗੜ੍ਹ ਦਾ ਵਾਸੀ ਹੈ। ਉਸ ‘ਤੇ ਪਹਿਲਾਂ ਤੋਂ ਹੀ ਤਿੰਨ ਅਪਰਾਧਿਕ ਮਾਮਲੇ ਦਰਜ ਹਨ ਜਦੋਂ ਕਿ ਉਸ ਦੇ ਪਰਿਵਾਰਾਂ ‘ਤੇ ਵੀ ਕੇਸ ਚੱਲ ਰਹੇ ਹਨ। ਹੁਣੇ ਜਿਹੇ ਪੰਜਾਬ ਡਰੱਗ ਪ੍ਰੀਵੈਂਸ਼ਨ ਵਿੰਗ ਤੋਂ ਸ਼ਿਕਾਇਕ ਮਿਲੀ ਸੀ ਕਿ ਉਹ ਕਾਲੇ ਧਨ ਦੀ ਵਰਤੋਂ ਕਰਕੇ ਸਰਕਾਰੀ ਜ਼ਮਾਨ ‘ਤੇ ਗੈਰ-ਕਾਨੂੰਨੀ ਉਸਾਰੀ ਕਰ ਰਿਹਾ ਹੈ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਨਕ ਸਿੰਘ ਵੱਲੋਂ ਬਣਾਈਆਂ ਗਈਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਹੈ। ਇਹ ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਹੈ।