ਪੰਜਾਬ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਮਕਵਾਣਾ ਨੇ ਹੁਣ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਐਫਆਈਆਰ ਵਾਪਸ ਲੈਣ ਦੀ ਸਲਾਹ ਦਿੱਤੀ ਹੈ। ਨਹੀਂ ਤਾਂ ਉਸਦੀ ਕਾਨੂੰਨੀ ਟੀਮ ਹੁਣ ਜਵਾਬ ਦੇਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਅਰਚਨਾ ਮਕਵਾਣਾ ਨੂੰ ਨੋਟਿਸ ਭੇਜਿਆ ਗਿਆ ਹੈ। ਜਿਸ ਵਿੱਚ ਅਰਚਨਾ ਨੂੰ 30 ਜੂਨ ਨੂੰ ਅੰਮ੍ਰਿਤਸਰ ਦੇ ਥਾਣਾ ਈ-ਡਵੀਜ਼ਨ ਵਿੱਚ ਆ ਕੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਥਾਣਾ ਈ-ਡਵੀਜ਼ਨ ਵਿੱਚ ਹੀ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਮਕਵਾਣਾ ਖ਼ਿਲਾਫ਼ 295-ਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮਕਵਾਣਾ ਮੁਆਫੀ ਮੰਗਣ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਨ।