ਅੰਮ੍ਰਿਤਸਰ ‘ਚ ਇਕ ਵਾਰ ਫਿਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਇਸ ਵਾਰ ਧਮਾਕਾ ਹੈਰੀਟੇਜ ਸਟਰੀਟ ਦੇ ਬਾਹਰ ਹੋਇਆ, ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਇਹ ਧਮਾਕਾ ਸਵੇਰੇ 6.30 ਵਜੇ ਹੋਇਆ। ਇਸ ਤੋਂ ਪਹਿਲਾਂ ਸ਼ਨੀਵਾਰ ਦੇਰ ਰਾਤ ਵੀ ਅੰਮ੍ਰਿਤਸਰ ‘ਚ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਇਹ ਧਮਾਕਾ ਹਰਿਮੰਦਰ ਸਾਹਿਬ ਦੇ ਨੇੜੇ ਹੋਇਆ, ਜਿਸ ਵਿਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ ਸੋਮਵਾਰ ਨੂੰ ਹੋਇਆ ਧਮਾਕਾ ਵੀ ਹਰਿਮੰਦਰ ਸਾਹਿਬ ਨੇੜੇ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਦੀ ਤੀਬਰਤਾ ਜ਼ਿਆਦਾ ਨਹੀਂ ਸੀ। ਲਗਾਤਾਰ ਦੂਜੇ ਦਿਨ ਹੋਏ ਧਮਾਕੇ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।