ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਪੰਜੇ ਸੰਬੰਧੀ ਦਿੱਤੇ ਗਏ ਬਿਆਨ ’ਤੇ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ, ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੀ ਹਾਂ।
ਅੰਮ੍ਰਿਤਾ ਵੜਿੰਗ ਨੇ ਪੋਸਟ ਸਾਂਝੀ ਕਰ ਕਿਹਾ ਕਿ “ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਹਨਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋੰ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਅਤੇ ਉਹਨਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ। ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ।
ਦੱਸ ਦਈਏ ਕਿ ਉਨ੍ਹਾਂ ਕਿਹਾ ਸੀ ਕਿ ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ। ਜਿਵੇਂ ਕਿ ਦਸਾਂ ਗੁਰੂਆਂ ਨੇ ਪੰਜੇ ਨੂੰ ਮਹਤੱਤਾ ਦਿੱਤੀ ਅਤੇ ਇਸ ਲਈ ਕਾਂਗਰਸ ਨੇ ਵੀ ਪੰਜਾ ਹੀ ਚੁਣਿਆ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਵੱਡੇ ਰੋਹ ਦਾ ਸਾਹਮਣਾ ਕਰਨਾ ਪਿਆ।