Monday, September 16, 2024
spot_img

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 16 ਸਤੰਬਰ 2023

Must read

ਧਨਾਸਰੀ ਮਹਲਾ ੪ ॥
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥
ਸ਼ਨਿਚਰਵਾਰ, ੩੧ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ੧੬ ਸਤੰਬਰ, ੨੦੨੩ (ਅੰਗ: ੬੬੯)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ॥
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ ਸਵਰਗ ਵਿਚ ਰਹਿਣ ਵਾਲੀ ਸਮਝੀ ਗਈ ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, ਇਸ ਤਰ੍ਹਾਂ ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। ਫਿਰ ਭੀ ਵ੍ਹਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ ਤਾਂ ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article