Thursday, March 28, 2024
spot_img

ਅੱਜ ਦਾ ਹੁਕਮਨਾਮਾ

Must read

ਸੂਹੀ ਮਹਲਾ ੫ ॥
ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸਰੁ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥ ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥ ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥ ਗਿਆਨ ਧਿਆਨ ਪੂਰਨ ਪਰਮੇਸਰੁ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੁੋਨੀਐ ॥ ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥

ਵਿਆਖਿਆ: ਹੇ ਭਾਈ! (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾਂ ਦਾ ਸਰੀਰ) ਅਬਿਨਾਸੀ ਪਰਮਾਤਮਾ ਦੇ ਰਹਿਣ ਲਈ ਸ਼ਹਰ ਬਣ ਗਿਆ । ਕਰਤਾਰ ਨੇ (ਉਸ ਸਰੀਰ-ਸ਼ਹਰ ਨੂੰ) ਆਪ ਵਸਾ ਦਿੱਤਾ (ਆਪਣੇ ਵੱਸਣ ਲਈ ਤਿਆਰ ਕਰ ਲਿਆ) ਉਹਨਾਂ ਮਨੁੱਖਾਂ ਨੇ ਮਨ-ਮੰਗੀਆਂ ਮੁਰਾਦਾਂ ਸਦਾ ਹਾਸਲ ਕੀਤੀਆਂ ।ਹੇ ਭਾਈ! ਕਰਤਾਰ ਨੇ (ਜਿਨ੍ਹਾਂ ਮਨੁੱਖਾਂ ਦੇ ਸਰੀਰ ਨੂੰ) ਆਪਣੇ ਵੱਸਣ ਲਈ ਤਿਆਰ ਕਰ ਲਿਆ, ਉਹਨਾਂ ਨੇ ਸਾਰੇ ਸੁਖ-ਆਨੰਦ ਮਾਣੇ, (ਗੁਰੂ ਕੇ ਉਹ) ਸਿੱਖ (ਗੁਰੂ ਕੇ ਉਹ) ਪੁੱਤਰ (ਗੁਰੂ ਕੇ ਉਹ) ਭਰਾ ਸਦਾ ਖਿੜੇ-ਮੱਥੇ ਰਹਿੰਦੇ ਹਨ । (ਉਹ ਵਡ-ਭਾਗੀ ਮਨੁੱਖ) ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, (ਉਹਨਾਂ ਮਨੁੱਖਾਂ ਦਾ) ਜੀਵਨ ਮਨੋਰਥ ਸਿਰੇ ਚੜ੍ਹ ਜਾਂਦਾ ਹੈ ।ਹੇ ਭਾਈ! (ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਿਨ੍ਹਾਂ ਦੇ ਸਰੀਰ ਨੂੰ ਪਰਮਾਤਮਾ ਨੇ ਆਪਣੇ ਵੱਸਣ ਲਈ ਸ਼ਹਰ ਬਣਾ ਲਿਆ) ਮਾਲਕ-ਪ੍ਰਭੂ (ਉਹਨਾਂ ਦੇ ਸਿਰ ਉੱਤੇ) ਸਦਾ ਆਪ ਹੀ ਰਾਖਾ ਬਣਿਆ ਰਹਿੰਦਾ ਹੈ (ਜਿਵੇਂ ਮਾਪੇ ਆਪਣੇ ਪੁੱਤਰ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਉਹਨਾਂ ਮਨੁੱਖਾਂ ਲਈ) ਆਪ ਹੀ ਪਿਉ ਆਪ ਹੀ ਮਾਂ ਬਣਿਆ ਰਹਿੰਦਾ ਹੈ । ਹੇ ਨਾਨਕ! ਆਖ—(ਹੇ ਭਾਈ!) ਉਸ ਗੁਰੂ ਤੋਂ ਸਦਾ ਕੁਰਬਾਨ ਹੁੰਦਾ ਰਹੁ, ਜਿਸ ਨੇ (ਹਰਿ-ਨਾਮ-ਸਿਮਰਨ ਦੀ ਦਾਤਿ ਦੇ ਕੇ ਕਿਸੇ ਵਡ-ਭਾਗੀ ਦੇ) ਇਸ ਸਰੀਰ-ਥਾਂ ਨੂੰ ਸੁੰਦਰ ਬਣਾ ਦਿੱਤਾ ।੧।ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ (ਸਰੀਰ-ਨਗਰ) ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, (ਉਸ ਸਰੀਰ ਦੇ) ਸਾਰੇ ਹੀ ਗਿਆਨ-ਇੰਦ੍ਰੇ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ । (ਉਸ ਸਰੀਰ-ਨਗਰ ਵਿਚ ਬੈਠੇ) ਸੰਤ-ਜਨ ਭਗਤ-ਜਨ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ । (ਨਾਮ-ਸਿਮਰਨ ਦੀ ਬਰਕਤਿ ਨਾਲ) ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।ਹੇ ਭਾਈ! (ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਅਬਿਨਾਸੀ ਪ੍ਰਭੂ ਨੇ ਉਹਨਾਂ ਦੀ ਆਤਮਕ ਮੌਤ ਦੀ ਫਾਹੀ ਕੱਟ ਦਿੱਤੀ । (ਆਤਮਕ ਮੌਤ ਦੀ ਫਾਹੀ ਕੱਟਣ ਲਈ ਉਹਨਾਂ ਦੇ ਅੰਦਰ) ਸਾਰੇ ਲੋੜੀਂਦੇ ਆਤਮਕ ਗੁਣ ਮੁਕੰਮਲ ਹੋ ਗਏ, ਉਹਨਾਂ ਦੀਆਂ ਮਨ-ਬਾਂਛਤ ਮੁਰਾਦਾਂ ਪੂਰੀਆਂ ਹੋ ਗਈਆਂ ।ਹੇ ਭਾਈ! (ਗੁਰੂ ਦੀ ਰਾਹੀਂ ਨਾਮ ਸਿਮਰ ਕੇ) ਸੰਤ-ਜਨ ਭਗਤ-ਜਨ ਸੁਖ ਵਿਚ (ਟਿਕ ਕੇ) ਆਤਮਕ ਆਨੰਦ ਮਾਣਦੇ ਹਨ । (ਉਹਨਾਂ ਦੇ ਅੰਦਰੋਂ) ਸਾਰੇ ਦੁੱਖ ਦਰਦ ਤੇ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! (ਆਖ—ਮੈਂ) ਉਸ ਪੂਰੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਆਪਣੇ) ਸ਼ਬਦ ਦੀ ਰਾਹੀਂ (ਸਰਨ-ਪਏ ਮਨੁੱਖ ਦੇ) ਜੀਵਨ ਸੋਹਣੇ ਬਣਾ ਦਿੱਤੇ ।੨।ਹੇ ਭਾਈ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਉਤੇ ਨਾਮ ਸਿਮਰਨ ਦੀ) ਪੂਰਨ ਬਖ਼ਸ਼ਸ਼ ਪਰਮਾਤਮਾ ਵਲੋਂ ਹੁੰਦੀ ਹੈ (ਉਸ ਦੇ ਅੰਦਰ ਇਹ ਬਖ਼ਸ਼ਸ਼) ਸਦਾ ਵਧਦੀ ਰਹਿੰਦੀ ਹੈ, ਕਿਉਂਕਿ ਜਿਸ ਪਰਮਾਤਮਾ ਦੀ ਬੇਅੰਤ ਸਮਰਥਾ ਹੈ ਉਸ ਨੇ ਆਪ ਉਸ ਮਨੁੱਖ ਦੇ ਸਿਰ ਉੱਤੇ ਆਪਣਾ ਹੱਥ ਰੱਖਿਆ ਹੁੰਦਾ ਹੈ ।ਹੇ ਭਾਈ! ਜਗਤ ਦੇ ਸ਼ੁਰੂ ਤੋਂ ਹੀ ਪਰਮਾਤਮਾ ਆਪਣੇ ਭਗਤਾਂ ਦਾ ਰਾਖਾ ਬਣਿਆ ਆ ਰਿਹਾ ਹੈ, ਭਗਤਾਂ ਉਤੇ ਦਇਆਵਾਨ ਹੁੰਦਾ ਆ ਰਿਹਾ ਹੈ । ਉਸ ਪ੍ਰਭੂ ਨੇ ਆਪ ਹੀ ਸਭ ਜੀਵਾਂ ਦੀ ਪਾਲਣਾ ਕੀਤੀ, ਉਸ ਨੇ ਆਪ ਹੀ ਸਾਰੇ ਜੀਵਾਂ ਨੂੰ ਸੁਖੀ ਵਸਾਇਆ ਹੋਇਆ ਹੈ । ਸਾਰੇ ਹੀ ਜਗਤ ਵਿਚ ਉਸ ਦੀ ਸੋਭਾ ਖਿਲਰੀ ਹੋਈ ਹੈ, (ਉਸ ਦੀ ਵਡਿਆਈ ਦਾ) ਮੁੱਲ ਨਹੀਂ ਦੱਸਿਆ ਜਾ ਸਕਦਾ ।ਹੇ ਨਾਨਕ! ਆਖ—ਹੇ ਭਾਈ! ਉਸ ਗੁਰੂ ਤੋਂ ਸਦਾ ਕੁਰਬਾਨ ਹੋ, ਜਿਸ ਨੇ ਕਦੇ ਨਾਹ ਹਿੱਲਣ ਵਾਲੀ (ਹਰਿ-ਨਾਮ ਸਿਮਰਨ ਦੀ) ਨੀਂਹ ਰੱਖੀ ਹੈ (ਜਿਹੜਾ ਗੁਰੂ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਸਿਮਰਨ ਦੀ ਅਹਿੱਲ ਨੀਂਹ ਰੱਖ ਦੇਂਦਾ ਹੈ) ।੩।ਹੇ ਭਾਈ! (ਉਸ ‘ਅਬਿਚਲ ਨਗਰ’ ਵਿਚ) ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਦੀ, ਪਰਮਾਤਮਾ ਵਿਚ ਸੁਰਤਿ ਜੋੜਨ ਦੀ ਕਥਾ-ਵਿਚਾਰ ਹੁੰਦੀ ਸੁਣੀਦੀ ਰਹਿੰਦੀ ਹੈ । (ਸੰਤ ਜਨਾਂ ਦੇ ਉਸ ਸਰੀਰ ਨਗਰ ਵਿਚ) ਭਗਤਾਂ ਦੇ ਜਨਮ ਮਰਨ ਦੇ ਗੇੜ ਨਾਸ ਕਰਨ ਵਾਲੇ ਪਰਮਾਤਮਾ ਦੇ ਚੋਜ-ਤਮਾਸ਼ਿਆਂ ਅਤੇ ਸਿਫ਼ਤਿ-ਸਾਲਾਹ ਦੀ ਇਕ-ਰਸ ਪ੍ਰਬਲ ਧੁਨੀ ਉਠਦੀ ਰਹਿੰਦੀ ਹੈ ।ਹੇ ਭਾਈ! (ਉਸ ‘ਅਬਿਚਲ ਨਗਰ’ ਵਿਚ, ਸੰਤ ਜਨਾਂ ਦੇ ਉਸ ਸਰੀਰ-ਨਗਰ ਵਿਚ) ਪਰਮਾਤਮਾ ਦੀ ਇਕ-ਰਸ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ, ਜਗਤ-ਦੇ-ਮੂਲ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਸੰਤ-ਜਨਾਂ ਦੀ ਪਰਸਪਰ ਰੱਬੀ ਵਿਚਾਰ ਹੁੰਦੀ ਰਹਿੰਦੀ ਹੈ । (ਸੰਤ-ਜਨ ਉਸ ‘ਅਬਿਚਲ ਨਗਰ’ ਵਿਚ) ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ, (ਇਸ ਤਰ੍ਹਾਂ ਆਪਣੇ ਅੰਦਰੋਂ ਵਿਕਾਰਾਂ ਦੀ) ਸਾਰੀ ਮੈਲ ਦੂਰ ਕਰਦੇ ਰਹਿੰਦੇ ਹਨ, (ਪਰਮਾਤਮਾ ਦਾ ਨਾਮ ਉਹਨਾਂ ਦੇ) ਸਾਰੇ ਪਾਪ ਦੂਰ ਕਰਦਾ ਰਹਿੰਦਾ ਹੈ ।ਹੇ ਭਾਈ! ਉਸ (‘ਅਬਿਚਲ ਨਗਰ’) ਵਿਚ ਟਿਕਿਆਂ ਜਨਮ-ਮਰਨ ਦਾ ਗੇੜ ਨਹੀਂ ਰਹਿ ਜਾਂਦਾ, ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ । ਹੇ ਨਾਨਕ, (ਆਖ—ਹੇ) ਭਾਈ!) ਜਿਸ ਗੁਰੂ ਦੀ ਕਿਰਪਾ ਨਾਲ ਜਿਸ ਪ੍ਰਭੂ ਦੀ ਮਿਹਰ ਨਾਲ (ਮਨੁੱਖ ਦੀ) ਹਰੇਕ ਇੱਛਾ ਪੂਰੀ ਹੁੰਦੀ ਜਾਂਦੀ ਹੈ, ਉਹ ਗੁਰੂ ਉਹ ਪਰਮੇਸਰ (ਉਸ ‘ਅਬਿਚਲ ਨਗਰ’ ਵਿਚ ਟਿਕਿਆਂ) ਮਿਲ ਪੈਂਦਾ ਹੈ ।੪।੬।੯।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article