Thursday, December 19, 2024
spot_img

ਅੱਜ ਪੰਜ ਤੱਤਾਂ ’ਚ ਵਿਲੀਨ ਹੋਣਗੇ ਸਾਹਿਤ ਦੇ ਬਾਬਾ ਬੋਹੜ ਸੁਰਜੀਤ ਪਾਤਰ

Must read

ਪੰਜਾਬ ਦੇ ਪ੍ਰਸਿੱਧ ਕਵੀਆਂ ਵਿਚੋਂ ਇਕ ਸੁਰਜੀਤ ਪਾਤਰ ਅੱਜ 13 ਮਈ ਸੋਮਵਾਰ ਨੂੰ ਪੰਜ ਤੱਤਾਂ ’ਚ ਵਿਲੀਨ ਹੋਣਗੇ। ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਅੱਜ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣਗੇ ਅਤੇ ਸੁਰਜੀਤ ਪਾਤਰ ਦੇ ਪਰਿਵਾਰ ਨੂੰ ਮਿਲਣਗੇ।

ਸੁਰਜੀਤ ਪਾਤਰ ਦਾ ਬੀਤੇ ਸ਼ਨੀਵਾਰ ਨੂੰ ਦਿਹਾਂਤ ਹੋਇਆ ਸੀ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਅਲਵਿਦਾ ਕਿਹਾ। ਉਨ੍ਹਾਂ ਨੇ ਲੁਧਿਆਣਾ ਵਿਖੇ ਆਖਰੀ ਸਾਹ ਲਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉੱਘੇ ਕਵੀ ਸੁਰਜੀਤ ਪਾਤਰ ਦੇ ਸਦੀਵੀਂ ਵਿਛੋੜੇ ਦੀ ਖਬਰ ਨਾਲ ਸਮੁੱਚੇ ਪੰਜਾਬੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਹੈ।

ਦੱਸ ਦੇਈਏ ਕਿ ਜਲੰਧਰ ਦੇ ਪਿੰਡ ਪੱਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਅਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ (ਅੰਮ੍ਰਿਤਸਰ) ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article