ਭਾਜਪਾ ਵਰਕਰ ਅੱਜ ਯਾਨੀ 1 ਅਪ੍ਰੈਲ ਨੂੰ ਸਵੇਰੇ 10.30 ਵਜੇ ਲੁਧਿਆਣਾ ਪੁਲਿਸ ਕਮਿਸ਼ਨਰ ਦਾ ਘਿਰਾਓ ਕਰਨਗੇ ਅਤੇ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਜਿੱਤਣ ਲਈ ਸੂਬਾ ਪੁਲਿਸ ਦੀ ਦੁਰਵਰਤੋਂ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਗਟ ਕਰਨਗੇ।
ਅਜੇ ਉਪ ਚੋਣ ਦਾ ਐਲਾਨ ਨਹੀਂ ਹੋਇਆ ਅਤੇ ਆਮ ਆਦਮੀ ਪਾਰਟੀ ਲੁਧਿਆਣਾ ਪੱਛਮੀ ਉਪ ਚੋਣ ਜਿੱਤਣ ਲਈ ਸਰਕਾਰ ਅਤੇ ਪ੍ਰਸ਼ਾਸਨ ਦੋਵਾਂ ਦੀ ਦੁਰਵਰਤੋਂ ਕਰਕੇ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ।