Monday, December 23, 2024
spot_img

ਅੱਜ ਲੁਧਿਆਣਾ ਆਉਣਗੇ ਯੋਗੀ ਆਦਿਤਿਆਨਾਥ, ਰਵਨੀਤ ਸਿੰਘ ਬਿੱਟੂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

Must read

ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੁਧਿਆਣਾ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਪ੍ਰਚਾਰ ਕਰਨਗੇ। ਉਹ ਚੰਡੀਗੜ੍ਹ ਰੋਡ ‘ਤੇ ਰੈਲੀ ਕਰਨਗੇ। ਰੈਲੀ ਵਾਲੀ ਥਾਂ ‘ਤੇ ਭਾਜਪਾ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਦੌਰਾ ਪਹਿਲਾਂ 26 ਮਈ ਨੂੰ ਲੁਧਿਆਣਾ ਵਿੱਚ ਹੋਣਾ ਸੀ, ਪਰ ਆਖਰੀ ਸਮੇਂ ‘ਤੇ ਯੋਜਨਾ ਬਦਲ ਦਿੱਤੀ ਗਈ। ਇਸ ਤੋਂ ਬਾਅਦ ਯੋਗੀ ਆਦਿੱਤਿਆਨਾਥ 30 ਮਈ ਨੂੰ ਦੁਪਹਿਰ ਨੂੰ ਲੁਧਿਆਣਾ ਪਹੁੰਚਣਗੇ। ਭਾਜਪਾ ਉਮੀਦਵਾਰ ਦੇ ਹੱਕ ਵਿੱਚ ਇਕੱਠ ਨੂੰ ਸੰਬੋਧਨ ਕਰਨਗੇ। ਯੋਗੀ ਆਦਿਤਿਆਨਾਥ ਦੀ ਰੈਲੀ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਵਰਧਮਾਨ ਦੇ ਸਾਹਮਣੇ ਸਥਿਤ ਗਰਾਊਂਡ ‘ਚ ਹੋਵੇਗੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਧੀਮਾਨ ਨੇ ਦੱਸਿਆ ਕਿ ਯੋਗੀ ਆਦਿੱਤਿਆਨਾਥ ਤੋਂ ਇਲਾਵਾ ਭਾਜਪਾ ਦੇ ਹੋਰ ਵੱਡੇ ਆਗੂ ਵੀ ਉਨ੍ਹਾਂ ਨਾਲ ਲੁਧਿਆਣਾ ਆਉਣਗੇ। ਅਜਿਹੇ ‘ਚ ਪ੍ਰਸ਼ਾਸਨ ਨੇ ਸੁਰੱਖਿਆ ਸਬੰਧੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੀਐਮ ਯੋਗੀ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਕਾਨੂੰਨ ਵਿਵਸਥਾ ਬਣਾਈ ਰੱਖੀ ਜਾ ਸਕੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article