ਸਮਰਾਲਾ, 4 ਜੁਲਾਈ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਸਰਦਾਰਾ ਦਾ ਅਗਨੀਵੀਰ ਅਜੇ ਕੁਮਾਰ ਜਨਵਰੀ ਵਿੱਚ ਰਾਜੌਰੀ ਵਿੱਚ ਸ਼ਹੀਦ ਹੋ ਗਿਆ ਸੀ। ਰਾਹੁਲ ਗਾਂਧੀ ਚੋਣਾਂ ਤੋਂ ਪਹਿਲਾਂ ਪਰਿਵਾਰ ਨੂੰ ਮਿਲਣ ਪਹੁੰਚੇ ਸਨ। ਹੁਣ ਰਾਹੁਲ ਗਾਂਧੀ ਨੇ ਸੰਸਦ ‘ਚ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਅਗਨੀਵੀਰ ਦੇ ਪਰਿਵਾਰ ਨੂੰ ਆਰਥਿਕ ਮਦਦ ਨਹੀਂ ਦਿੱਤੀ ਗਈ। ਜਦਕਿ ਰਾਜਨਾਥ ਸਿੰਘ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਫੌਜ ਨੇ ਪਰਿਵਾਰ ਨੂੰ 98 ਲੱਖ 37 ਹਜ਼ਾਰ ਰੁਪਏ ਦੇਣ ਦਾ ਦਾਅਵਾ ਵੀ ਕੀਤਾ। ਪਹਿਲਾਂ ਪਰਿਵਾਰ 48 ਲੱਖ ਰੁਪਏ ਮਿਲਣ ਦਾ ਦਾਅਵਾ ਕਰ ਰਿਹਾ ਸੀ, ਹੁਣ 50 ਲੱਖ ਰੁਪਏ ਹੋਰ ਮਿਲਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਕਾਰਨ ਹੁਣ ਰਾਹੁਲ ਗਾਂਧੀ ਵੀ ਕਟਹਿਰੇ ਵਿੱਚ ਹਨ। ਅਜੈ ਦੇ ਪਿਤਾ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਸ਼ਹੀਦ ਦਾ ਦਰਜਾ ਮਿਲਣਾ ਚਾਹੀਦਾ ਹੈ ਅਤੇ ਅਗਨੀਵੀਰ ਸਕੀਮ ਰੱਦ ਹੋਣੀ ਚਾਹੀਦੀ ਹੈ।