ਆਜ਼ਾਦੀ ਦਿਵਸ ‘ਤੇ ਲੁਧਿਆਣਾ ‘ਚ ਤਾਇਨਾਤ ਦੋ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਅਤੇ ਸਾਈਬਰ ਸੈੱਲ ਦੇ ਇੰਸਪੈਕਟਰ ਜਤਿੰਦਰ ਸਿੰਘ ਸ਼ਾਮਲ ਹਨ। ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੋਵਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨਗੇ। ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਤੇ ਇੰਸਪੈਕਟਰ ਜਤਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਆਜ਼ਾਦੀ ਦਿਵਸ ‘ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ‘ਚ ਤਾਇਨਾਤ ਪੰਜਾਬ ਪੁਲਿਸ ਦੇ ਇਹਨ੍ਹਾਂ ਦੋ ਅਫ਼ਸਰਾਂ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ, ਜਾਣੋਂ




