ਲੁਧਿਆਣਾ ਦੇ ਵਾਰਡ ਨੰਬਰ 69 ਤੋਂ ਕਾਂਗਰਸ ਦੀ ਮਹਿਲਾ ਉਮੀਦਵਾਰ ਦੀਪਿਕਾ ਸੰਨੀ ਭੱਲਾ ਅਤੇ ਉਨ੍ਹਾਂ ਦੇ ਪਤੀ ਕਾਂਗਰਸੀ ਆਗੂ ਸੰਨੀ ਭੱਲਾ ਵੱਲੋਂ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਰਾਮਪੁਰਾ ਬਸਤੀ, ਪਟੇਲ ਨਗਰ, ਕਿਚਲੂ ਨਗਰ ਬੀ ਬਲਾਕ, ਟੈਗੋਰ ਨਗਰ ਏ ਬਲਾਕ ਵਿੱਚ ਲੋਕਾਂ ਦੇ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਦੀਪਿਕਾ ਸੰਨੀ ਭੱਲਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਚੋਣਾਂ ਤੋਂ ਬਾਅਦ ਪਹਿਲ ਦੇ ਆਧਾਰ ‘ਤੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ‘ਆਪ’ ਸਰਕਾਰ ਦਾ ਤਿੰਨ ਸਾਲਾ ਕਾਰਜਕਾਲ ਦੇਖ ਲਿਆ ਹੈ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਜਿਸ ਕਾਰਨ ਹੁਣ ਜਨਤਾ ਬਦਲਾਅ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਾਂਗਰਸ ਨਾਲ ਹੀ ਵਿਕਾਸ ਨਜ਼ਰ ਆਉਂਦਾ ਹੈ, ਜਿਸ ਕਾਰਨ ਲੋਕ ਇਸ ਵਾਰ ਲੁਧਿਆਣਾ ਵਿੱਚ ਵੀ ਕਾਂਗਰਸ ਦਾ ਮੇਅਰ ਚੁਣਨਗੇ।