ਦਿ ਸਿਟੀ ਹੈੱਡ ਲਾਈਨਸ
ਮੁਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਅੱਜ ਜਲੰਧਰ ਵਿੱਚ ਈ.ਡੀ. ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਪਹੁੰਚੇ। ਇਸ ਸਬੰਧ ਵਿੱਚ ਇੱਕ ਦਿਨ ਪਹਿਲਾਂ ਹੀ ਕੁਲਵੰਤ ਸਿੰਘ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ। ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਪੰਜਾਬ ਵਿੱਚ ‘ਆਮ ਆਦਮੀ ਪਾਰਟੀ’ ਦੇ ਪਹਿਲੇ ਵਿਧਾਇਕ ਹਨ ਜਿਨ੍ਹਾਂ ਦੇ ਘਰ ਕੇਂਦਰੀ ਏਜੰਸੀ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਹੈ।
ਵਿਧਾਇਕ ਕੁਲਵੰਤ ਸਿੰਘ ਵੱਡੇ ਕਾਰੋਬਾਰੀ ਹਨ। ਉਹਨਾਂ ਦਾ ਕਾਰੋਬਾਰ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਦੇ ਨਾਂਅ ’ਤੇ ਮੋਹਾਲੀ ਅਤੇ ਨੇੜਲੇ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਫ਼ੈਲਿਆ ਹੋਇਆ ਹੈ। ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਨੂੰ ਲੈਕੇ ਉਨ੍ਹਾਂ ਤੋਂ ਪੁੱਛਗਿੱਛ ਹਵੇਗੀ। ਵਿਧਾਇਕ ਕੁਲਵੰਤ ਸਿੰਘ ਦਾ ਨਾਂਅ ਦਿੱਲੀ ਦੇ ਆਬਕਾਰੀ ਨੀਤੀ ਘੁਟਾਲੇ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਦੀ ਜਾਇਦਾਦ ਨੂੰ ਲੈਕੇ ਈਡੀ ਨੂੰ ਸ਼ਿਕਾਇਤ ਦਿੱਤੀ ਗਈ ਸੀ।