Tuesday, November 5, 2024
spot_img

‘ਆਪ’ ਵਿਧਾਇਕ ਗੱਜਣ ਮਾਜਰਾ ਨੂੰ ਮਿਲੀ ਜ਼ਮਾਨਤ, ਮਨੀ ਲਾਂਡਰਿੰਗ ਮਾਮਲੇ ‘ਚ 11 ਮਹੀਨੇ ਤੋਂ ਜੇਲ੍ਹ ‘ਚ ਸੀ ਬੰਦ!

Must read

ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਕਰੀਬ 11 ਮਹੀਨਿਆਂ ਬਾਅਦ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ। ਉਹ ਬਾਅਦ ਦੁਪਹਿਰ 3.30 ਵਜੇ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਦੇ ਜੇਲ ਤੋਂ ਬਾਹਰ ਆਉਣ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਲੰਟੀਅਰ ਵੀ ਹਾਜ਼ਰ ਰਹਿਣਗੇ। ਦਸ ਦੇਈਏ ਕਿ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖਿਲਾਫ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਹਾਲਾਂਕਿ, ਉਹ ਜ਼ਮਾਨਤ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਸੁਪਰੀਮ ਕੋਰਟ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਅਰਜ਼ੀ ਵਾਪਸ ਲੈ ਲਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article