ਨਿਗਮ ਚੋਣਾਂ ਵਿੱਚ ‘ਆਪ’ ਵੱਲੋਂ ਕੀਤੀ ਗਈ ਧੱਕੇਸ਼ਾਹੀ ਕਾਰਨ ਕਾਰਵਾਈ ਦੀ ਮੰਗ ਲਈ ਅੱਜ ਅਮਰਿੰਦਰ ਸਿੰਘ ਰਾਜਾ ਵੜਿੰਗ ਖੰਨਾ ਜਾ ਰਹੇ ਹਨ। ਉਨ੍ਹਾਂ ਦੇ ਨਾਲ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਹਨ। ਰਾਜਾ ਵੜਿੰਗ ਨੇ ਕਿਹਾ ਕਿ ਖੰਨਾ ਵਿੱਚ ਸਾਡੇ 4 ਵਾਰਡ ਸਨ ਤਿੰਨ ਵਿੱਚ ਜਿੱਤ ਹਾਸਲ ਕਰ ਚੁੱਕੇ ਹਾਂ। ਚੌਥੇ ਵਾਰਡ ਵਿੱਚ ਆਪ ਦੇ ਸਮਰਥਕਾਂ ਨੇ ਮਸ਼ੀਨ ਤੋੜ ਦਿੱਤੀ ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਉਨ੍ਹਾਂ ਖ਼ਿਲਾਫ਼ ਪਰਚਾ ਕੀਤਾ ਜਾਵੇ। ਆਪਣੀ ਹਾਰ ਸਾਹਮਣੇ ਵੇਖ ਆਮ ਆਦਮੀ ਪਾਰਟੀ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਈ ਹੈ।
ਉਹਨਾਂ ਵੱਲੋਂ ਬੈਲੇਟ ਮਸ਼ੀਨ ਹੀ ਤੋੜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਅਸੀਂ ਉੱਥੇ ਜਾ ਰਹੇ ਹਾਂ ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਕਾਰਵਾਈ ਜ਼ਰੂਰ ਕਰਵਾਵਾਂਗੇ। ਲੋਕਤੰਤਰ ਦਾ ਕਤਲ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਬਾਜਵਾ ਨੇ ਕਾਂਗਰਸ ਦੇ ਜਿੱਤੇ ਉਮੀਦਵਾਰਾਂ ਨੂੰ ਮੁਬਾਰਕਾਂ ਦਿੱਤੀਆਂ।