Friday, November 15, 2024
spot_img

‘ਆਪ’ ਵੱਲੋਂ ਪੂਰੇ ਦੇਸ਼ ਵਿੱਚ ਡੀਪੀ ਬਦਲੋ ਮੁਹਿੰਮ ਸ਼ੁਰੂ, CM ਮਾਨ ਨੇ ਵੀ ਸੋਸ਼ਲ ਮੀਡੀਆ ‘ਤੇ ਬਦਲੀ DP

Must read

ਆਮ ਆਦਮੀ ਪਾਰਟੀ ਨੇ ‘ਮੋਦੀ ਦਾ ਸਭ ਤੋਂ ਵੱਡਾ ਡਰ – ਕੇਜਰੀਵਾਲ’ ਦੀ ਡੀਪੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀਪੀ ਬਦਲ ਰਹੇ ਹਨ। ਆਤਿਸ਼ੀ ਨੇ ਕਿਹਾ ਕਿ ਇਹ ਸੋਸ਼ਲ ਮੀਡੀਆ ਮੁਹਿੰਮ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪ੍ਰੇਰਨਾ ਦੀ ਚੰਗਿਆੜੀ ਨੂੰ ਹਰ ਘਰ ਤੱਕ ਲੈ ਜਾਵੇਗੀ।

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਡੀਪੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ‘ਚ ਆਪ ਪਾਰਟੀ ਦੇ ਸਾਰੇ ਆਗੂ, ਵਿਧਾਇਕ, ਕੌਂਸਲਰ ਅਤੇ ਵਰਕਰ ਡੀਪੀ ਬਦਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਡੀਪੀ ‘ਚ ਕੇਜਰੀਵਾਲ ਦੀ ਫੋਟੋ ਦੇ ਨਾਲ ਲਿਖਿਆ ਹੈ ਕਿ, “ਮੋਦੀ ਸਭ ਤੋਂ ਵੱਡਾ ਡਰ : ਕੇਜਰੀਵਾਲ”।

‘ਆਪ’ ਨੇਤਾ ਆਤਿਸ਼ੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ indiawithkejriwal.com ਤੋਂ ਫੋਟੋ ਡਾਊਨਲੋਡ ਕਰਕੇ ਆਪਣੇ ਡੀਪੀ ‘ਤੇ ਪਾਉਣ ਤਾਂ ਜੋ ਇਸ ਤਾਨਾਸ਼ਾਹੀ ਵਿਰੁੱਧ ਲੜਾਈ ‘ਚ ਆਪਣੀ ਆਵਾਜ਼ ਬੁਲੰਦ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਤੁਸੀਂ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰਦੇ ਹੋ ਅਤੇ ਦੇਸ਼ ਭਰ ਵਿੱਚ ਇਹ ਸੰਦੇਸ਼ ਦੇਣਾ ਚਾਹੁੰਦੇ ਹੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਤੰਤਰ ਨੂੰ ਤਬਾਹ ਕਰ ਰਹੇ ਹਨ, ਤਾਂ ਤੁਸੀਂ ਇਸ ਮੁਹਿੰਮ ਦਾ ਹਿੱਸਾ ਬਣੋ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article