Tuesday, November 5, 2024
spot_img

‘ਆਪ’ ਸਰਕਾਰ ਦਾ ਵੱਡਾ ਐਕਸ਼ਨ : ਰਿਸ਼ਵਤ ਲੈਣ ਦੇ ਮਾਮਲੇ ‘ਚ ਮਹਿਲਾ SHO ਇੰਸਪੈਕਟਰ ਖਿਲਾਫ਼ FIR

Must read

ਪੰਜਾਬ ਦੇ ਮੋਗਾ ‘ਚ ਬੀਤੀ ਦੇਰ ਰਾਤ ਈਸੇ ਖਾਂ ਦੀ ਐੱਸਐੱਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਅਤੇ 2 ਹੋਰ ਪੁਲਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਅਫੀਮ ਤਸਕਰਾਂ ਦੀ ਮਦਦ ਕਰਨ ਦਾ ਦੋਸ਼ ਹੈ। ਪੁਲੀਸ ਨੇ ਫਿਲਹਾਲ ਇਸ ਮਾਮਲੇ ਵਿੱਚ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ, ਮੁਨਸ਼ੀ ਗੁਰਪ੍ਰੀਤ ਸਿੰਘ, ਚੌਕੀ ਇੰਚਾਰਜ ਬਲਖੰਡੀ, ਅਫੀਮ ਤਸਕਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਪੁਲਿਸ ਨੇ 1 ਅਕਤੂਬਰ ਨੂੰ ਅਮਰਜੀਤ ਸਿੰਘ ਵਾਸੀ ਦਾਤੇਵਾਲ ਰੋਡ ਕੋਟ ਈਸੇ ਖਾਂ ਤੋਂ 2 ਕਿਲੋ ਅਫੀਮ ਬਰਾਮਦ ਕਰਨ ਦੇ ਦੋਸ਼ ‘ਚ ਮੁਕੱਦਮਾ ਦਰਜ ਕੀਤਾ ਸੀ, ਜਦਕਿ ਉਸ ਦੇ ਭਰਾਵਾਂ ਕੋਲੋਂ 3 ਕਿਲੋ ਅਫੀਮ ਵੀ ਬਰਾਮਦ ਹੋਈ ਸੀ। ਤਿੰਨਾਂ ਪੁਲੀਸ ਮੁਲਾਜ਼ਮਾਂ ਨੇ ਇੱਕ ਪ੍ਰਾਈਵੇਟ ਵਿਅਕਤੀ ਨਾਲ 8 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ 5 ਲੱਖ ਰੁਪਏ ਲੈ ਕੇ ਚਲੇ ਗਏ।

ਐਸਐਚਓ ਅਰਸ਼ਪ੍ਰੀਤ ਕੌਰ ਦਾ ਲੁਧਿਆਣਾ ਕੁਨੈਕਸ਼ਨ ਐਸਐਚਓ ਅਰਸ਼ਪ੍ਰੀਤ ਕੌਰ ਦੇ ਲੁਧਿਆਣਾ ਨਾਲ ਕਾਫੀ ਸਬੰਧ ਹਨ। ਅਰਸ਼ਪ੍ਰੀਤ ਨੇ ਜ਼ਿਆਦਾਤਰ ਸਮਾਂ ਲੁਧਿਆਣਾ ਵਿੱਚ ਹੀ ਡਿਊਟੀ ਕੀਤੀ ਹੈ। ਥਾਣਾ ਬਸਤੀ ਜੋਧੇਵਾਲ ਅਤੇ ਡਵੀਜ਼ਨ ਨੰਬਰ 2 ਵਿੱਚ ਐਸਐਚਓ ਵਜੋਂ ਕੰਮ ਕੀਤਾ। ਅਰਸ਼ਪ੍ਰੀਤ ਲੁਧਿਆਣਾ ਦਾ ਪਹਿਲਾ ਕੋਰੋਨਾ ਵਾਰੀਅਰ ਸੀ।

ਅਰਸ਼ਪ੍ਰੀਤ ਪਹਿਲੇ ਐਸਐਚਓ ਹਨ, ਜਿਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਵੀਡੀਓ ਕਾਲ ‘ਤੇ ਗੱਲ ਕੀਤੀ ਸੀ। ਉਸਨੇ ਉਸਨੂੰ ਕੋਵਿਡ ਨਾਲ ਲੜਨ ਲਈ ਪ੍ਰੇਰਿਤ ਕੀਤਾ ਸੀ। ਕੋਵਿਡ ਸਮੇਂ ਅਰਸ਼ਪ੍ਰੀਤ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਵੀਡੀਓ ਕਾਲ ਦੀ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਹੋਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article