ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਉਨ੍ਹਾਂ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਵਕੀਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ, ਤਾਂ ਉਹ ਆਪਣੀ ਵਿਧਾਨ ਸਭਾ ਮੈਂਬਰਸ਼ਿਪ ਗੁਆ ਸਕਦੇ ਹਨ। ਅੱਜ ਅਦਾਲਤ ਨੇ ਲਾਲਪੁਰਾ ਵੱਲੋਂ ਪਾਈ ਗਈ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਿਸ ਨੂੰ ਲੈ ਕੇ ਪੰਜਾਬ ‘ਚ ਇੱਕ ਵਾਰ ਫ਼ੇਰ ਜ਼ਿਮਨੀ ਚੋਣ ਕਰਵਾਈ ਜਾ ਸਕਦੀ ਹੈ। ਪੰਜਾਬ ‘ਚ ਇੱਕ ਵਾਰ ਫ਼ੇਰ ਜ਼ਿਮਨੀ ਚੋਣ ਹੋ ਜਾ ਰਹੀ ਹੈ।




