ਵਿਦੇਸ਼ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆ ਦੀ ਜੇਬ ਹੁਣ ਹੋਰ ਢਿੱਲੀ ਹੋਣ ਜਾ ਰਹੀ ਹੈ। ਕਿਉਂਕਿ ਆਸਟਰੇਲੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਫੀਸ 710 ਤੋਂ 1600 ਆਸਟ੍ਰੇਲੀਅਨ ਡਾਲਰ ਤੋਂ ਦੁੱਗਣੀ ਕਰ ਦਿੱਤੀ ਹੈ। ਇਹ ਜਾਣਕਾਰੀ ਆਸਟ੍ਰੇਲੀਆਈ ਸਰਕਾਰ ਨੇ ਦੇਸ਼ ਦੀ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵੈੱਬਸਾਈਟ ‘ਤੇ ਫੀਸ ਬਾਰੇ ਨਵੀਂ ਅਪਡੇਟ ਜਾਰੀ ਕੀਤੀ ਹੈ। ਜੋ ਸਰਕਾਰ ਨੇ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਫੀਸ ਵਧਾ ਕੀਤਾ ਹੈ।
ਚੰਡੀਗੜ੍ਹ ਦੇ ਇੱਕ ਨਾਮੀ ਇਮੀਗ੍ਰੇਸ਼ਨ ਸਲਾਹਕਾਰ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਵੀਜ਼ਾ ਫੀਸ ਵਿੱਚ ਇਹ ਸਭ ਤੋਂ ਵੱਡਾ ਵਾਧਾ ਹੈ। ਉਹਨਾਂ ਦੇ ਅਨੁਸਾਰ, ਸਾਲ 2020-21 ਵਿੱਚ ਵੀਜ਼ਾ ਅਰਜ਼ੀ ਦੀ ਫੀਸ ਵਿੱਚ ਵਾਧਾ ਕੀਤਾ ਸੀ, ਜੋ 2024-25 ਵਿੱਚ 1600 ਆਸਟ੍ਰੇਲੀਅਨ ਡਾਲਰ ਦਾ ਭਾਰੀ ਵਾਧਾ ਹੋਇਆ ਹੈ।
ਇੰਨਾ ਹੀ ਨਹੀਂ ਆਸਟ੍ਰੇਲੀਆ ਦੀ ਵੀਜ਼ਾ ਫੀਸ ਕੈਨੇਡਾ, ਨਿਊਜ਼ੀਲੈਂਡ, ਅਮਰੀਕਾ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਹੈ। ਕੈਨੇਡਾ ਵਿੱਚ ਵਿਦਿਆਰਥੀਆਂ ਲਈ ਵੀਜ਼ਾ ਫੀਸ 170 AUD, US ਵਿੱਚ 290 AUD, ਨਿਊਜ਼ੀਲੈਂਡ ਵਿੱਚ 345 AUD ਅਤੇ UK ਵਿੱਚ 940 AUD ਹੈ। ਆਸਟ੍ਰੇਲੀਆ ਨੇ ਇਸ ਸਾਲ ਸਟੱਡੀ ਵੀਜ਼ਾ ‘ਚ ਕਈ ਬਦਲਾਅ ਕੀਤੇ ਹਨ, ਜਿਸ ਕਾਰਨ ਵਿਦਿਆਰਥੀ ਵੀਜ਼ਾ ਅਰਜ਼ੀਆਂ ਦੀ ਗਿਣਤੀ ‘ਚ ਕਮੀ ਆਈ ਹੈ।
ਆਸਟ੍ਰੇਲੀਆ ਸਰਕਾਰ ਨੇ 1 ਜੁਲਾਈ ਤੋਂ ਅਸਥਾਈ ਗ੍ਰੈਜੂਏਟ ਵੀਜ਼ਾ ਲਈ ਅਪਲਾਈ ਕਰਨ ਦੀ ਉਮਰ ਸੀਮਾ ਨੂੰ ਵੀ ਘਟਾ ਦਿੱਤਾ ਹੈ। ਹੁਣ ਇਸ ਨੂੰ ਘਟਾ ਕੇ 35 ਸਾਲ ਕਰ ਦਿੱਤਾ ਗਿਆ ਹੈ।
ਵੀਜ਼ਾ ਨਿਯਮਾਂ ਵਿੱਚ ਇੱਕ ਅਹਿਮ ਬਦਲਾਅ ਇਹ ਹੈ ਕਿ ਹੁਣ ਵੀਜ਼ਾ ਅਰਜ਼ੀ ਆਸਟ੍ਰੇਲੀਆ ਤੋਂ ਨਹੀਂ ਸਗੋਂ ਵਿਦੇਸ਼ ਤੋਂ ਦੇਣੀ ਪਵੇਗੀ। ਪਹਿਲਾਂ ਬਹੁਤ ਸਾਰੇ ਵਿਜ਼ਟਰ ਵੀਜ਼ਾ ਅਤੇ ਅਸਥਾਈ ਗ੍ਰੈਜੂਏਟ ਵੀਜ਼ਾ ਧਾਰਕਾਂ ਨੇ ਆਸਟ੍ਰੇਲੀਆ ਵਿੱਚ ਵਿਦਿਆਰਥੀ ਵੀਜ਼ਾ ਲਈ ਅਰਜ਼ੀ ਦਿੱਤੀ ਸੀ, ਪਰ ਨਵੇਂ ਨਿਯਮਾਂ ਦੇ ਤਹਿਤ ਔਨਸ਼ੋਰ ਵੀਜ਼ਾ ਅਰਜ਼ੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਨੂੰ 1 ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ।