ਇਜ਼ਰਾਈਲ ਵਿੱਚ ਚੱਲ ਰਹੇ ਹਮਾਸ ਦੇ ਹਮਲੇ ਦੇ ਮੱਦੇਨਜ਼ਰ, ਟਾਟਾ ਸਮੂਹ ਦੀ ਏਅਰਲਾਈਨ ਕੰਪਨੀ ਏਅਰ ਇੰਡੀਆ ਨੇ ਦਿੱਲੀ ਅਤੇ ਤੇਲ ਅਵੀਵ ਵਿਚਕਾਰ ਆਪਣੀਆਂ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਹਮਲੇ ‘ਚ ਘੱਟੋ-ਘੱਟ 40 ਇਜ਼ਰਾਈਲੀ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 700 ਤੋਂ ਜ਼ਿਆਦਾ ਜ਼ਖਮੀ ਹੋਏ ਹਨ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ 14 ਅਕਤੂਬਰ 2023 ਤੱਕ ਤੇਲ ਅਵੀਵ ਲਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।