ਖਰੜ, 6 ਜੁਲਾਈ : ਖਰੜ ਪੁਲੀਸ ਨੂੰ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਖਰੜ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਵਾਲੇ ਗਿਰੋਹ ਦੇ ਪੰਜ ਮੈਂਬਰ ਨੂੰ ਗਿਫਤਾਰ ਕਰ ਲਿਆ। ਦੋ ਦਿਨਾਂ ਦਾ ਰਿਮਾਂਡ ਦੌਰਾਨ ਪੁਲਿਸ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਹੋਰ ਮਾਮਲੇ ਵੀ ਸਾਹਮਣੇ ਆ ਸਕਦੇ ਹਨ।
ਜਾਣਕਾਰੀ ਦਿੰਦਿਆ DSP ਕਰਨ ਸੰਧੂ ਨੇ ਦੱਸਿਆ ਕਿ ਖਰੜ ਪੁਲਸ ਨੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਕਾਬੂ ਕਰਨ ਲਈ ਕਈ ਪਹਿਲੂਆਂ ਤੇ ਜਾਂਚ ਕਰਦੇ ਹੋਏ ਲੁੱਟ ਖੋਹਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਲੁੱਟ ਖੋਹ ਕਰਨ ਸਮੇਂ ਵਰਤੇ ਗਏ ਹਥਿਆਰਾਂ ਬਰਾਮਦ ਕੀਤੇ ਹਨ।
ਜ਼ਿਕਰਯੋਗ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਮੈਂਬਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਸਨ, ਇੰਨਾ ਹੀ ਨਹੀਂ ਪੁਲਿਸ ਨੇ ਫੜੇ ਗਏ ਪੰਜ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਅਤੇ ਇੱਕ ਵਾਹਨ ਵੀ ਬਰਾਮਦ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਉਮੀਦ ਹੈ ਕਿ ਇਨ੍ਹਾਂ ਦੇ ਰਿਮਾਂਡ ਦੌਰਾਨ ਹੋਰ ਵੀ ਕਈ ਮਾਮਲੇ ਸੁਲਝਾ ਲਏ ਜਾਣਗੇ।