ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 1 ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਸੰਦੇਸ਼ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਇੱਕ ਨਵੰਬਰ ਨੂੰ ਬੰਦੀ ਛੋੜ ਦਿਵਸ ਮੌਕੇ ਸਿਰਫ਼ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲੀ ਯਾਨੀ ਕਿ ਲਾਇਟਾਂ ਦੀ ਸਜਾਵਟ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਆਤਿਸ਼ਬਾਜੀ ਚਲਾਉਣ ਤੋਂ ਵੀ ਗੁਰੇਜ਼ ਕਰਨ ਲਈ ਕਿਹਾ।