ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। 1 ਜੂਨ ਤੋਂ ਰਾਜਸਥਾਨ ਨੂੰ ਪੈਟਰੋਲ ਅਤੇ ਡੀਜ਼ਲ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਾਜਸਥਾਨ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਤਾਂ ਸੂਬੇ ਭਰ ਦੇ ਪੈਟਰੋਲ ਪੰਪ ਆਪਰੇਟਰ 1 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਜਾਣਗੇ।




