ਲੁਧਿਆਣਾ, 20 ਅਗਸਤ : ਲੁਧਿਆਣਾ ਪੁਲਿਸ ਨੁੰ ਇੰਸਟਾਗ੍ਰਾਮ ‘ਤੇ ਚੁਣੌਤੀ ਦੇਣ ਵਾਲਾ ਗੈਂਗ ਸਟਰ ਸਾਗਰ ਨਿਊਟਨ ਨੁੰ ਆਖ਼ਿਰ ਯੂਪੀ ਤੋਂ ਗ੍ਰਿਫਤਾਰ ਕਰ ਲਿਆ। ਸਾਗਰ ਦੇ ਖਿਲਾਫ ਦਰਜਨ ਭਰ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ ‘ਚ ਹੈ। ਇਸ ਤੋਂ ਬਾਅਦ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੁੰ ਯੂਪੀ ਭੇਜ ਦਿੱਤਾ, ਜਿਥੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਸੂਤਰਾਂ ਅਨੁਸਾਰ ਪੁਲਿਸ ਨੇ ਨਿਊਟਨ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਫਿਲਹਾਲ ਕਿਸੇ ਨੇ ਵੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਜਲਦ ਹੀ ਸਾਗਰ ਨਿਊਟਨ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸਾਗਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਲੁਧਿਆਣਾ ਪੁਲਿਸ ਨੂੰ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।