ਲੁਧਿਆਣਾ, 20 ਸਤੰਬਰ : ਪੰਜਾਬੀ ਲੋਕ ਗਾਇਕ ਗੁਰਦਾਸ ਮਾਨ ਨੇ ਅੱਜ ਤੋਂ ਕਰੀਬ ਪੰਜ ਸਾਲ ਸਤੰਬਰ 2019 ਵਿੱਚ ਹਿੰਦੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣ ਦੇ ਹੱਕ ਵਿੱਚ ਦਿੱਤੇ ਗਏ ਬਿਆਨ ਇੱਕ ਰਾਸ਼ਟਰ, ਇੱਕ ਭਾਸ਼ਾ ਦੀ ਵਕਾਲਤ ਕਰਕੇ ਵਿਵਾਦਾਂ ਵਿੱਚ ਘਿਰ ਗਏ ਸਨ। ਜਿਸ ਤੋਂ ਬਾਅਦ ਸਮੁੱਚੇ ਪੰਜਾਬੀ ਭਾਈਚਾਰੇ ਦੇ ਨਾਲ ਪੰਜਾਬੀ ਲੋਕ ਗਾਇਕੀ ਤੇ ਸੰਗੀਤ ਜਗਤ ਦੇ ਲੋਕਾਂ ਨੇ ਖੁੱਲ੍ਹ ਕੇ ਵਿਰੋਧ ਕੀਤਾ ਸੀ। ਪੰਜਾਬੀ ਸੰਗੀਤ ਦੀ ਦੁਨੀਆ ਵਿੱਚ ਇੱਕ ਬਹਿਸ ਸ਼ੁਰੂ ਹੋ ਗਈ ਹੈ। ਪਰ ਲੋਕ ਗਾਇਕ ਗੁਰਦਾਸ ਮਾਨ ਆਪਣੇ ਦਿੱਤੇ ਗਏ ਬਿਆਨ ਤੇ ਅੜੇ ਰਹੇ। ਜਿਸ ਤੋਂ ਬਾਅਦ ਦੇਸ਼ ਵਿਦੇਸ਼ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੇ ਗਾਇਕ ਗੁਰਦਾਸ ਮਾਨ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ। ਪਰ ਇਸਦੇ ਬਾਵਜੂਦ ਗੁਰਦਾਸ ਮਾਨ ਆਪਣੇ ਬਿਆਨ ਤੇ ਅੜੇ ਰਹੇ।
ਕਰੀਬ ਪੰਜ ਸਾਲ ਬਾਅਦ ਗਾਇਕ ਗੁਰਦਾਸ ਮਾਨ ਨੇ ਇੱਕ ਨਿੱਜੀ ਚੈਨਲ ਤੇ ਇੱਕ ਇੰਟਰਵਿਊ ਦੌਰਾਨ ਪੰਜ ਸਾਲ ਪਹਿਲਾ ਦਿੱਤੇ ਬਿਆਨ ਦੇ ਮਾਮਲੇ ਵਿੱਚ ਸਮੁੱਚੇ ਭਾਈਚਾਰੇ ਤੋਂ ਮੁਆਫੀ ਮੰਗਣ ਦੀ ਵੀਡਿਓ ਵਾਇਰਲ ਹੋਈ ਹੈ। ਜਿਸ ਵਿੱਚ ਉਹ ਆਪਣੀ ਉਸ ਗਲਤੀ ਲਈ ਭਾਵੁਕ ਹੋ ਕੇ ਮੁਆਫੀ ਮੰਗ ਰਹੇ ਹਨ। ਜਿਸ ਦੀ ਸਮੁੱਚੇ ਪੰਜਾਬੀ ਭਾਈਚਾਰੇ ਵਿੱਚ ਚਰਚਾ ਛਿੜ ਗਈ ਹੈ।