ਉੱਤਰਾਖੰਡ ਵਿੱਚ ਬਹੁਤ ਜ਼ਿਆਦਾ ਮੀਂਹ ਦੀ ਚਿਤਾਵਨੀ ਜਾਰੀ ਕੀਤੇ ਜਾਣ ਤੋਂ ਬਾਅਦ ਚਾਰਧਾਮ ਯਾਤਰਾ 24 ਘੰਟਿਆਂ ਲਈ ਰੋਕ ਦਿੱਤੀ ਗਈ ਹੈ। 29 ਜੂਨ ਤੋਂ 1 ਜੁਲਾਈ ਤੱਕ ਉਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਖਾਸ ਤੌਰ ‘ਤੇ 29 ਜੂਨ ਅਤੇ 1 ਜੁਲਾਈ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਮੀਂਹ ਕਾਰਨ ਪਹਿਲਾਂ ਹੀ ਬਹੁਤ ਸਾਰੀਆਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ। ਇਸ ਕਾਰਨ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਕੁਝ ਲੋਕ ਅਜੇ ਵੀ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਅਜਿਹੀ ਸਥਿਤੀ ਵਿੱਚ, ਭਾਰੀ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ, ਸਾਵਧਾਨੀ ਵਜੋਂ ਚਾਰਧਾਮ ਯਾਤਰਾ ਨੂੰ ਅਗਲੇ 24 ਘੰਟਿਆਂ ਲਈ ਰੋਕ ਦਿੱਤਾ ਗਿਆ ਹੈ।
ਮੌਸਮ ਵਿਭਾਗ ਨੇ 1 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਭਾਰੀ ਮੀਂਹ ਪੈਣ ‘ਤੇ ਜ਼ਮੀਨ ਖਿਸਕਣ ਦਾ ਖ਼ਤਰਾ ਵੱਧ ਜਾਂਦਾ ਹੈ। ਜ਼ਮੀਨ ਖਿਸਕਣ ਜਾਂ ਹੜ੍ਹ ਕਾਰਨ ਸੜਕਾਂ ਬੰਦ ਹੋ ਜਾਂਦੀਆਂ ਹਨ ਅਤੇ ਸ਼ਰਧਾਲੂ ਪਹਾੜਾਂ ਵਿੱਚ ਫਸ ਜਾਂਦੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਮੀਂਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਵਿੱਚ ਯਾਤਰਾ ਨੂੰ ਦੁਬਾਰਾ ਰੋਕਿਆ ਜਾ ਸਕਦਾ ਹੈ।
ਗੜ੍ਹਵਾਲ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ, “ਭਾਰੀ ਬਾਰਿਸ਼ ਦੀ ਚੇਤਾਵਨੀ ਨੂੰ ਧਿਆਨ ਵਿੱਚ ਰੱਖਦੇ ਹੋਏ, ਚਾਰ ਧਾਮ ਯਾਤਰਾ ਨੂੰ ਅਗਲੇ 24 ਘੰਟਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।