Wednesday, April 1, 2026
spot_img

ਐਡਵੋਕੇਟ ਐੱਚਐੱਸ ਫੂਲਕਾ ਭਾਜਪਾ ’ਚ ਸ਼ਾਮਲ, ਦਿੱਲੀ ਵਿਖੇ ਫੜਿਆ ਪਾਰਟੀ ਦਾ ਪੱਲਾ

Must read

ਲੁਧਿਆਣਾ ਦੇ ਦਾਖਾ ਤੋਂ ਰਹਿ ਚੁੱਕੇ ਹਨ ਵਿਧਾਇਕ, ਐਲਓਪੀ ਤੋਂ ਦਿੱਤਾ ਸੀ ਅਸਤੀਫ਼ਾ
ਨਵੀਂ ਦਿੱਲੀ/ਚੰਡੀਗੜ੍ਹ, 1 ਅਪ੍ਰੈਲ
ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਐੱਚ.ਐੱਸ. ਫੂਲਕਾ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ ਵਿੱਚ ਪਾਰਟੀ ਜੁਆਇਨ ਕੀਤੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ, ਜਿਨ੍ਹਾਂ ਨੇ ਫੂਲਕਾ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਫੂਲਕਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ ਅਤੇ ਦਾਖਾ ਵਿਧਾਨ ਸਭਾ ਸੀਟ ਵੀ ਛੱਡ ਦਿੱਤੀ ਸੀ। ਮਾਨ ਨੇ ਅੱਗੇ ਕਿਹਾ ਕਿ ਜੇਕਰ ਲੋਕ ਕਿਸੇ ਬੰਦੇ ਨੂੰ ਚੁਣਦੇ ਹਨ ਅਤੇ ਉਹ ਵਿਚਾਲੇ ਹੀ ਸਾਥ ਛੱਡ ਜਾਵੇ, ਤਾਂ ਇਹ ਲੋਕਤੰਤਰ ਲਈ ਚੰਗਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਤੱਕ ਅਜਿਹੇ ਵਿਅਕਤੀ ਨੂੰ ਦੁਬਾਰਾ ਜਿੱਤਦੇ ਹੋਏ ਨਹੀਂ ਦੇਖਿਆ ਗਿਆ।
ਜ਼ਿਕਰਯੋਗ ਹੈ ਕਿ ਐਡਵੋਕੇਟ ਫੂਲਕਾ ਸਾਲ 2014-15 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। 2015 ਵਿੱਚ ਦਿੱਲੀ ਵਿੱਚ ’ਆਪ’ ਦੀ ਸਰਕਾਰ ਬਣਨ ਤੋਂ ਬਾਅਦ ਉਹ ਪਾਰਟੀ ਦੇ ਮੁੱਖ ਚਿਹਰਿਆਂ ਵਿੱਚ ਗਿਣੇ ਜਾਣ ਲੱਗੇ ਸਨ। ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਹ ਲੁਧਿਆਣਾ ਦੀ ਦਾਖਾ ਸੀਟ ਤੋਂ ‘ਆਪ’ ਦੀ ਟਿਕਟ ’ਤੇ ਵਿਧਾਇਕ ਚੁਣੇ ਗਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਸੀ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਬਰਗਾੜੀ ਬੇਅਦਬੀ ਕਾਂਡ ਅਤੇ ਹੋਰ ਸਿੱਖ ਮਸਲਿਆਂ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਸੀ। ਹੁਣ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article