Monday, November 4, 2024
spot_img

ਐੱਫ.ਆਈ.ਆਰ ਨੂੰ ਰੱਦ ਕਰਨ ਦੇ ਬਦਲੇ ਮੰਗੇ ਸੀ 50 ਹਜ਼ਾਰ, ਖੁਦ ‘ਤੇ ਹੀ ਹੋ ਗਈ ਐੱਫ.ਆਈ.ਆਰ, ਜਾਣੋ ਵਜ੍ਹਾ !

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੁੱਧ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ ਅਤੇ ਸਹਾਇਕ ਸਬ ਇੰਸਪੈਕਟਰ ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਮਾਮਲੇ ਨੂੰ ਰੱਦ ਕਰਨ ਬਦਲੇ ਉਕਤ ਪੁਲੀਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50,000 ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ ਦੀ ਮੰਗ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article