ਲੁਧਿਆਣੇ ਦੇ ਥਾਣਾ ਸਦਰ ਦੀ ਪੁਲਿਸ ਨੇ ਭਾਜਪਾ ਆਗੂ ਅਤੇ ਕਾਰੋਬਾਰੀ ਗੁਰਵਿੰਦਰ ਸਿੰਘ ਉਰਫ਼ ਪ੍ਰਿੰਕਲ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਸਿੱਖ ਕਥਾਵਾਚਕ ਨੂੰ ਗਾਲ੍ਹਾਂ ਕੱਢਣ ਅਤੇ ਧਮਕੀਆਂ ਦੇਣ ਦੇ ਦੋਸ਼ ‘ਚ ਕੇਸ ਦਰਜ ਕੀਤਾ ਹੈ। ਦੋਸ਼ੀ ਅਜੇ ਫਰਾਰ ਹੈ। ਦਸ ਦੇਈਏ ਕੀ ਭਾਜਪਾ ਨੇਤਾ ਪ੍ਰਿੰਕਲ ਅਕਸਰ ਸੋਸ਼ਲ ਮੀਡੀਆ ‘ਤੇ ਕਿਸੇ ਨਾ ਕਿਸੇ ਮੁੱਦੇ ਨੂੰ ਲੈਕੇ ਵਿਵਾਦਾਂ ‘ਚ ਰਹਿੰਦਾ ਹੈ। ਕਥਾਵਾਚਕ ਹਰਪ੍ਰੀਤ ਸਿੰਘ ਮੱਖੂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਗੁਰਵਿੰਦਰ ਸਿੰਘ ਪ੍ਰਿੰਕਲ ਨਾਂ ਦਾ ਵਿਅਕਤੀ ਸੋਸ਼ਲ ਮੀਡੀਆ ‘ਤੇ ਗਲਤ ਸ਼ਬਦਾਵਲੀ ਵਰਤ ਰਿਹਾ ਸੀ। ਹਰਪ੍ਰੀਤ ਸਿੰਘ ਅਨੁਸਾਰ ਉਸ ਨੇ ਇਸ ਸਬੰਧੀ ਪ੍ਰਿੰਕਲ ਦੇ ਵਿਰੋਧ ਦੀ ਇੰਟਰਵਿਊ ਲਈ ਅਤੇ ਫੇਸਬੁੱਕ ‘ਤੇ ਪਾਈ ਸੀ। ਜਿਸ ਤੋਂ ਬਾਅਦ ਗੁਰਵਿੰਦਰ ਸਿੰਘ ਪ੍ਰਿੰਕਲ ਨੇ ਮੇਰੇ ਮੋਬਾਇਲ ‘ਤੇ ਵਟਸਐਪ ‘ਤੇ ਕਾਲ ਕੀਤੀ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਿੰਕਲ ਨੇ ਵਟਸਐਪ ਕਾਲ ਰਿਕਾਰਡ ਕੀਤੀ, ਇਸ ਨੂੰ ਐਡਿਟ ਕੀਤਾ ਅਤੇ ਆਪਣੇ ਪ੍ਰਿੰਕਲ ਲੁਧਿਆਣਾ ਫੇਸਬੁੱਕ ਪੇਜ ‘ਤੇ ਪੋਸਟ ਕੀਤਾ। ਸਮਾਜਿਕ ਤੌਰ ‘ਤੇ, ਪ੍ਰਿੰਕਲ ਨੇ ਮੇਰਾ ਅਕਸ ਵਿਗਾੜ ਦਿੱਤਾ ਹੈ। ਹਰਪ੍ਰੀਤ ਸਿੰਘ ਅਨੁਸਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਮੇਰੀ ਕਥਾ ਸੁਣਨ ਦੀਆਂ ਹਨ। ਇਸ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਸੋਸ਼ਲ ਮੀਡੀਆ ‘ਤੇ ਔਰਤਾਂ ਵਿਰੁੱਧ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ‘ਚ ਉਸ ‘ਤੇ ਪਹਿਲਾਂ ਵੀ ਦੋ ਕੇਸ ਦਰਜ ਹਨ। ਪੁਲਿਸ ਪ੍ਰਿੰਕਲ ਦੇ ਸੋਸ਼ਲ ਮੀਡੀਆ ਖਾਤੇ ਦੀ ਜਾਂਚ ਕਰ ਰਹੀ ਹੈ।