Monday, December 23, 2024
spot_img

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਚੀਮਾ

Must read

ਚੰਡੀਗੜ੍ਹ, 12 ਜੁਲਾਈ : ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਵੱਡੀ ਕਾਰਵਾਈ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਕੀਮ ਤਹਿਤ ਪ੍ਰਾਪਤ ਹੋਏ ਬਿੱਲਾਂ ਦੇ ਆਧਾਰ ‘ਤੇ ਕੁੱਲ 7.63 ਕਰੋੜ ਰੁਪਏ ਜੁਰਮਾਨੇ ਕੀਤੇ ਗਏ ਜਿਸ ਵਿੱਚੋਂ 5.87 ਕਰੋੜ ਰੁਪਏ ਵਸੂਲੇ ਜਾ ਚੁੱਕੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਲਿੰਗ ਵਿੱਚ ਗੜਬੜੀ ਲਈ ਵਿਕਰੇਤਾਵਾਂ ਨੂੰ ਜਾਰੀ ਕੀਤੇ ਗਏ 1604 ਨੋਟਿਸਾਂ ਵਿੱਚੋਂ 711 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਇਸ ਸਕੀਮ ਸਦਕਾ 123 ਨਵੀਆਂ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਹੋਈਆਂ ਹਨ, ਜੋ ਕਿ ਕਰ ਪਾਲਣਾ ਵਿੱਚ ਸੁਧਾਰ ਨੂੰ ਦਰਸਾਉਂਦੀਆਂ ਹਨ।.
ਦਸ ਦੇਈਏ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ 21 ਅਗਸਤ, 2023 ਨੂੰ ਸ਼ੁਰੂ ਕੀਤੀ ਗਈ ਇਹ ਸਕੀਮ, ਖਪਤਕਾਰਾਂ ਨੂੰ ‘ਮੇਰਾ ਬਿੱਲ ਐਪ’ ਰਾਹੀਂ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ ਅਤੇ ਇਸ ਯੋਜਨਾ ਨੂੰ ਮਿਲੇ ਭਰਵੇਂ ਹੁੰਗਾਰੇ ਕਾਰਨ ਹੁਣ ਤੱਕ ਖਰੀਦਦਾਰਾਂ ਵੱਲੋਂ 91,719 ਬਿੱਲਾਂ ਨੂੰ ਅਪਲੋਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਦੇ 2353 ਜੇਤੂਆਂ ਨੇ 1.37 ਕਰੋੜ ਰੁਪਏ ਦੇ ਇਨਾਮ ਜਿੱਤੇ ਹਨ।
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਦੇ ਵਸਨੀਕਾਂ ਨੂੰ 10,000 ਰੁਪਏ ਤੱਕ ਦੇ ਪ੍ਰਤੀ ਮਹੀਨਾ ਇਨਾਮ ਵਾਲੀ ਇਸ ਯੋਜਨਾ ਵਿੱਚ ਹਿੱਸਾ ਲੈਣ, ਖਰੀਦ ਦੇ ਬਿੱਲ ਲੈਣ ਨੂੰ ਬਰਕਰਾਰ ਰੱਖਣ ਅਤੇ ਰਾਜ ਦੇ ਕਰ ਬੁਨਿਆਦੀ ਢਾਂਚੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article