ਦਿ ਸਿਟੀ ਹੈੱਡ ਲਾਈਨਸ
ਲੁਧਿਆਣਾ, 24 ਜਨਵਰੀ : ਲੋਕ ਸਭਾ ਦੀਆਂ ਚੋਣਾ ਵਿੱਚ ਇੰਡੀਆ ਗਠਜੋੜ ਅਨੁਸਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਵਿੱਚ ਗਠਜੋੜ ਦੀ ਚਰਚਾ ਪਿਛਲੇ ਅਰਸੇ ਤੋਂ ਕਾਫੀ ਚਰਚਾ ਹੈ। ਸੋ ਹੁਣ ਦੋਵਾਂ ਪਾਰਟੀਆਂ ਦੇ ਆ ਰਹੇ ਵੱਖ-ਵੱਖ ਬਿਆਨਾਂ ਤੋਂ ਸਾਫ਼ ਹੁੰਦਾ ਨਜਰ ਆ ਰਿਹਾ ਕਿ ਪੰਜਾਬ ਵਿੱਚ ਇੰਡੀਆਂ ਗਠਬੰਧਨ ਸਿਰੇ ਨਹੀ ਚੜ੍ਹਦਾ ਨਜ਼ਰ ਨਹੀਂ ਆ ਰਿਹਾ। ਕਿਉਂਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਵੱਲੋਂ ਇੱਕਲਿਆਂ ਹੀ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਤੇ ਚੋਣ ਲੜਨ ਦੀ ਗੱਲ ਆਖ ਰਹੇ ਹਨ।
ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਕਈ ਵਾਰ ਦਾਅਵਾ ਕਰ ਚੁੱਕੇ ਹਨ ਕਿ ਉਹ ਪੰਜਾਬ ਵਿੱਚ ਫਿਰ ਤੋਂ ਇਤਿਹਾਸ ਬਣਾਉਣਗੇ ਤੇ ਪੰਜਾਬ ਵਿੱਚ 13-0 ਨਾਲ ਲੋਕ ਸਭਾ ਦੀ ਚੋਣ ਜਿੱਤਣਗੇ। ਦੂਜੇ ਪਾਸੇ ਪੰਜਾਬ ਦੇ ਕਾਂਗਰਸੀਆਂ ਨੇਤਾਵਾਂ ਨੇ ਵੀ ਕਾਂਗਰਸ ਹਾਈਕਮਾਨ ਦੇ ਅੱਗੇ ਕਈ ਵਾਰ ਮੰਗ ਰੱਖ ਚੁੱਕੇ ਹਨ ਕਿ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਨਹੀ ਚਾਹੁੰਦੇ ਤੇ ਪੰਜਾਬ ਦੀਆਂ 13 ਦੀਆਂ 13 ਸੀਟਾਂ ’ਤੇ ਆਪਣੇ ਹੀ ਦਮ ’ਤੇ ਚੋਣ ਲੜਨਗੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੰਦ ਕਮਰਾ ਮੀਟਿੰਗ ਕਰਕੇ ਪੰਜਾਬ ਵਿੱਚ ਇੱਕਲਿਆ ਹੀ ਚੋਣ ਲੜਨ ਦਾ ਆਪਣੇ ਨੇਤਾਵਾਂ ਨੂੰ ਹਰੀ ਝੰਡੀ ਦੇ ਚੁੱਕੇ ਹਨ ਤੇ 13 ਦੀਆਂ 13 ਲੋਕ ਸਭਾ ਸੀਟਾਂ ਤੇ ਚੋਣ ਲੜਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣ ਲਈ ਕਰੀਬ ਤਿੰਨ ਦਰਜਨ ਤੋਂ ਵੱਧ ਚਿਹਰਿਆਂ ਦੀ ਸੂਚੀ ਬਣ ਲਈ ਹੈ। ਜਿਹਨਾਂ ਵਿਚੋਂ ਹੀ 13 ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਹੈ। ਸੂਤਰਾਂ ਦੇ ਅਨੁਸਾਰ ਆਮ ਆਦਮੀ ਪਾਰਟੀ ਚੋਣਾਂ ਵਿੱਚ ਨੌਜਵਾਨਾਂ ਦੇ ਨਾਲ ਅੋਰਤਾਂ ਵੀ ਲੋਕ ਸਭਾ ਚੋਣ ਲੜਾਉਣਾ ਚਾਹੁੰਦੀ ਹੈ। ਕਾਂਗਰਸ ਪਾਰਟੀ ਨੇ ਲੋਕ ਸਭਾ ਲਈ ਆਪਣੀ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿੱਚ ਗਠਜੋੜ ਸਿਰੇ ਚੜ੍ਹਦਾ ਹੈ ਜਾਂ ਨਹੀਂ।