Monday, February 9, 2026
spot_img

ਕਾਂਗਰਸ ਨੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਕੀਤਾ ਬਾਹਰ

Must read

ਪੰਜਾਬ ਵਿਚ ਕਾਂਗਰਸ ਨੇ ਨਵਜੋਤ ਕੌਰ ਸਿੱਧੂ ‘ਤੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਖੇਲ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ। ਹਾਲਾਂਕਿ ਬੀਤੇ ਦਿਨੀਂ ਹੀ ਨਵਜੋਤ ਕੌਰ ਸਿੱਧੂ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ।

ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਵਿਚ ਡਾ. ਰਾਜਕੁਮਾਰ ਵੇਰਕਾ ਦੀ ਰਿਹਾਇਸ਼ ‘ਤੇ ਪਹੁੰਚੇ ਸਨ ਜਿਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਈ ਅਹਿਮ ਮੁੱਦਿਆਂ ‘ਤੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਘੇਰਿਆ। ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਪਾਰਟੀ ਤੋਂ ਸਸਪੈਂਡ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਹਾਲਾਂਕਿ ਪਾਰਟੀ ਨੇ ਅਜੇ ਕੋਈ ਅਧਿਕਾਰਕ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article