ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਸ਼ਨੀਵਾਰ ਨੂੰ ਘਰ ਪਰਤ ਆਈ। ਦਿੱਲੀ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਭਾਰਤੀ ਹਾਕੀ ਟੀਮ ਨੇ ਪੈਰਿਸ ਵਿੱਚ ਆਪਣੀ ਤਮਗਾ ਸੂਚੀ ਬਰਕਰਾਰ ਰੱਖੀ ਹੈ। ਭਾਰਤ ਨੇ ਕਾਂਸੀ ਦੇ ਤਗ਼ਮੇ ਦੇ ਮੁਕਾਬਲੇ ਵਿੱਚ ਸਪੇਨ ਨੂੰ 2-1 ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤ ਨੂੰ ਸੈਮੀਫਾਈਨਲ ‘ਚ ਜਰਮਨੀ ਹੱਥੋਂ 3-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 1980 ਵਿੱਚ ਮਾਸਕੋ ਓਲੰਪਿਕ ਤੋਂ ਬਾਅਦ ਭਾਰਤ ਨੇ ਇਨ੍ਹਾਂ ਖੇਡਾਂ ਵਿੱਚ ਸੋਨ ਤਮਗਾ ਨਹੀਂ ਜਿੱਤਿਆ ਹੈ।