ਲੁਧਿਆਣਾ, 9 ਜੁਲਾਈ : ਲਾਡੋਵਾਲ ਟੋਲ ਪਲਾਜ਼ਾ ਨੂੰ ਲੈਕੇ ਕਿਸਾਨ ਜਥੇਬੰਦੀਆਂ ਅਤੇ NHIA ਦੇ ਅਧਿਕਾਰੀਆਂ ਦੀ ਮੀਟਿੰਗ ਕਰਵਾਈ ਗਈ, ਜਿਸ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਏਡੀਸੀ ਸ਼ਾਮਿਲ ਹੋਏ। ਦੋ ਘੰਟੇ ਚੱਲੀ ਇਹ ਮੀਟਿੰਗ ਬੇਸਿੱਟਾ ਰਹੀ ਅਤੇ ਦੋ ਦਿਨ ਬਾਅਦ ਫਿਰ ਮੀਟਿੰਗ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਦੱਸਿਆ ਕੀ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਤਦ ਤੱਕ ਟੋਲ ਪਲਾਜ਼ਾ ਫਰੀ ਰਹੇਗਾ।
ਦਸ ਦੇਈਏ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਜਾਂ ਤਾਂ NHAI ਇਸ ਟੋਲ ਨੂੰ ਪੂਰੀ ਤਰ੍ਹਾਂ ਬੰਦ ਕਰੇ ਜਾਂ ਫਿਰ 150 ਰੁਪਏ ਪ੍ਰਤੀ ਵਾਹਨ ਰੱਖਿਆ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੇ ਟੋਲ ਏਜੰਸੀ ਤੋਂ ਵਾਰ-ਵਾਰ ਮੰਗ ਕੀਤੀ ਹੈ ਕਿ ਉਹ ਸਮਾਂ ਸੀਮਾ ਸਬੰਧੀ ਦਸਤਾਵੇਜ਼ ਦਿਖਾਵੇ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਕਦੋਂ ਤੱਕ ਟੋਲ ਜਾਇਜ਼ ਹੈ। ਪਰ ਨਾ ਤਾਂ NHAI ਅਤੇ ਨਾ ਹੀ ਟੋਲ ਏਜੰਸੀ ਦਸਤਾਵੇਜ਼ ਦਿਖਾ ਰਹੀ ਹੈ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਟੋਲ ਪਲਾਜ਼ਾ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਿਹਾ ਹੈ।