Wednesday, December 18, 2024
spot_img

ਕਿਸਾਨਾਂ ਦੀ ਕੇਂਦਰ ਨਾਲ ਗੱਲਬਾਤ ਅੱਜ ਸੰਭਵ, ਨਹੀਂ ਤਾਂ ਕੱਲ੍ਹ ਕਰਨਗੇ ਦਿੱਲੀ ਕੂਚ

Must read

ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂ ਅੱਜ ਸ਼ੰਭੂ ਸਰਹੱਦ ’ਤੇ ਦਿੱਲੀ ਵੱਲ ਮਾਰਚ ਕਰਨ ਦੀ ਰਣਨੀਤੀ ਬਣਾਉਣਗੇ।

ਇੱਕ ਦਿਨ ਪਹਿਲਾਂ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ‘ਚ 8 ਕਿਸਾਨ ਜ਼ਖਮੀ ਹੋ ਗਏ। ਇਸ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਕਹਿਣ ’ਤੇ ਕਿਸਾਨਾਂ ਦਾ ਧੜਾ ਪਿੱਛੇ ਹਟ ਗਿਆ।

ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਅਸੀਂ ਬਿਨਾਂ ਤੋਂ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਵਾਂਗੇ। ਜੇ ਕੱਲ੍ਹ ਨੂੰ ਕੁਝ ਗਲਤ ਹੋਇਆ, ਤਾਂ ਹਫੜਾ-ਦਫੜੀ ਮਚ ਜਾਵੇਗੀ। ਸਾਡਾ ਨੈਤਿਕ ਸਮਰਥਨ ਉਨ੍ਹਾਂ ਦੇ ਨਾਲ ਹੈ। ਜੇਕਰ ਸਾਰੀਆਂ ਜਥੇਬੰਦੀਆਂ ਇਕੱਠੀਆਂ ਹੋ ਜਾਂਦੀਆਂ ਤਾਂ ਉਹ ਸਰਕਾਰ ‘ਤੇ ਹਾਵੀ ਹੋ ਸਕਦੀਆਂ ਸਨ, ਪਰ ਉਨ੍ਹਾਂ (ਸਰਵਨ ਪੰਧੇਰ ਅਤੇ ਜਗਜੀਤ ਡੱਲੇਵਾਲ) ਨੇ ਗੱਲ ਨਹੀਂ ਸੁਣੀ। ਹਾਲਾਂਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ।

ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ‘ਤੇ ਲਾਠੀਚਾਰਜ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਇਸ ਮਸਲੇ ਦਾ ਹੱਲ ਨਹੀਂ ਹਨ। ਸਰਕਾਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣਾ ਚਾਹੀਦਾ ਹੈ।

ਕਿਸਾਨਾਂ ਨੇ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਸ਼ੁਰੂ ਕੀਤਾ ਸੀ। ਸਵੇਰੇ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਜਾਪ ਕੀਤਾ। ਇਸ ਉਪਰੰਤ 101 ਕਿਸਾਨਾਂ ਦੇ ਸਮੂਹ ਨੂੰ ਲੰਗਰ ਵਰਤਾਇਆ ਗਿਆ। ਦੁਪਹਿਰ 1 ਵਜੇ ਕਿਸਾਨਾਂ ਦਾ ਸਮੂਹ ਅੱਗੇ ਵਧਿਆ। ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ 3-ਪੱਧਰੀ ਸੁਰੱਖਿਆ ਘੇਰਾ ਬਣਾਇਆ ਹੋਇਆ ਸੀ। ਪਹਿਲਾਂ ਕਿਸਾਨਾਂ ਨੇ ਬੈਰੀਕੇਡ ਉਖਾੜ ਦਿੱਤੇ। ਇਸ ਤੋਂ ਬਾਅਦ ਕੰਡਿਆਲੀ ਤਾਰਾਂ ਨੂੰ ਉਖਾੜ ਦਿੱਤਾ ਗਿਆ ਅਤੇ ਅੰਤ ਵਿੱਚ ਸੀਮਿੰਟ ਵਿੱਚ ਲੱਗੇ ਕਿੱਲਾਂ ਨੂੰ ਹਟਾ ਦਿੱਤਾ ਗਿਆ। ਕਿਸਾਨਾਂ ਨੇ ਸੀਮਿੰਟ ਦੇ ਬੈਰੀਕੇਡ ਚੁੱਕ ਕੇ ਘੱਗਰ ਦਰਿਆ ਵਿੱਚ ਸੁੱਟ ਦਿੱਤੇ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article