ਅੱਜ ਪੱਖੋਵਾਲ ਰੋਡ ‘ਤੇ ਓਮੈਕਸ ਰੈਜ਼ੀਡੈਂਸੀ ਨੇੜੇ ਇਕ ਨਿੱਜੀ ਸਮਾਗਮ ਦੌਰਾਨ ਨੇ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨਾਲ ਗੱਲਬਾਤ ਕਰਦਿਆਂ ਸਵਾਲ ਕੀਤਾ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾਂ ‘ਚ ਹਿੱਸਾ ਕਿਉਂ ਨਹੀਂ ਲੈ ਰਿਹਾ |ਇਸ ਸਵਾਲ ਦੇ ਜਵਾਬ ‘ਚ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਸ ਸਮੇਂ ਪਾਰਟੀ ਨਾਲ ਕੁਝ ਮੁੱਦਿਆਂ ਨੂੰ ਲੈ ਕੇ ਟਕਰਾਅ ਚੱਲ ਰਿਹਾ ਹੈ। ਇਸ ਲਈ ਅਸੀਂ ਪਾਰਟੀ ਦੇ ਕਿਸੇ ਵੀ ਫੈਸਲੇ ‘ਤੇ ਫਿਲਹਾਲ ਕੋਈ ਟਿੱਪਣੀ ਨਹੀਂ ਕਰਾਂਗੇ। ਇਯਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਕਿਸਾਨਾਂ ਵੱਲੋਂ ਸੜਕਾਂ ‘ਤੇ ਦਿੱਤੇ ਜਾ ਰਹੇ ਧਰਨੇ ਦਾ ਹੱਲ ਕਰੇ | ਕਿਸਾਨਾਂ ਦੀਆਂ ਫਸਲਾਂ ਦੀ ਲਿਫਟਿੰਗ ਸਮੇਂ ਸਿਰ ਕੀਤੀ ਜਾਵੇ। ਇਸ ਸਮੇਂ ਪੰਜਾਬ ਦੇ ਹਾਲਾਤ ਬਹੁਤ ਖਰਾਬ ਹਨ। ਜੇਕਰ ਸਹੀ ਸਮੇਂ ‘ਤੇ ਫਸਲਾਂ ਦੇ ਭਾਅ ਅਤੇ ਲਿਫਟਿੰਗ ਨਹੀਂ ਹੋਵੇਗੀ ਤਾਂ ਮਜ਼ਦੂਰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਿਵੇਂ ਕਰਨਗੇ? ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਪੰਜਾਬ ਦੀ ਤਰੱਕੀ ਲਈ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਜ਼ਰੂਰੀ ਹੈ।