ਪੰਜਾਬ ਦੇ 14 ਹਜ਼ਾਰ ਕਿਸਾਨਾਂ ਦਾ ਮਾਰਚ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਸ਼ੁਰੂ ਹੋ ਗਿਆ ਹੈ। ਉਹ 1200 ਟਰੈਕਟਰ-ਟਰਾਲੀਆਂ ਲੈ ਕੇ ਰਾਜਧਾਨੀ ਵੱਲ ਜਾ ਰਹੇ ਹਨ। ਦੂਜੇ ਪਾਸੇ ਕਿਸਾਨ ਵੀ ਖਨੌਰੀ ਸਰਹੱਦ ਤੋਂ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇੱਥੇ ਵੀ 800 ਟਰੈਕਟਰ ਉਨ੍ਹਾਂ ਦੇ ਨਾਲ ਹਨ। ਇਸੇ ਵਿਚਾਲੇ ਸਰਕਾਰ ਨੇ ਉਨ੍ਹਾਂ ਨੂੰ ਪੰਜਵੇਂ ਗੇੜ ਦੀ ਮੀਟਿੰਗ ਲਈ ਸੱਦਾ ਦਿੱਤਾ ਹੈ। ਸਰਕਾਰ ਚਾਹੁੰਦੀ ਹੈ ਕਿ ਇਸ ਮੁੱਦੇ ਦਾ ਹੱਲ ਗੱਲਬਾਤ ਰਾਹੀਂ ਹੀ ਕੀਤਾ ਜਾਵੇ।
ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ‘ਚੌਥੇ ਗੇੜ ਦੀ ਗੱਲਬਾਤ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਮਿਲੇ ਹੁੰਗਾਰੇ ਨੂੰ ਦੇਖਦੇ ਹੋਏ ਅਸੀਂ ਪੰਜਵੇਂ ਦੌਰ ਦੀ ਮੀਟਿੰਗ ਦੀ ਯੋਜਨਾ ਬਣਾ ਰਹੇ ਹਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦੇ ਮੁੱਦੇ’ ਵਰਗੇ ਮੁੱਦਿਆਂ ‘ਤੇ ਗੱਲਬਾਤ ਲਈ ਤਿਆਰ ਹਾਂ। ਮੇਰੀ ਅਪੀਲ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਸਾਡੀ ਕੋਸ਼ਿਸ਼ ਗੱਲਬਾਤ ਰਾਹੀਂ ਹੱਲ ਕੱਢਣ ਦੀ ਹੈ।