ਦਿੱਲੀ ਲਈ ਰਵਾਨਾ ਹੋਏ ਪੰਜਾਬ ਦੇ 101 ਕਿਸਾਨ ਕਰੀਬ 2.4 ਘੰਟੇ ਬਾਅਦ ਵਾਪਸ ਪਰਤ ਆਏ। ਇਹ ਜਥਾ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਰਵਾਨਾ ਹੋਇਆ ਸੀ ਪਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਲਈ ਮਨਜ਼ੂਰੀ ਪੱਤਰ ਮੰਗਿਆ। ਉਨ੍ਹਾਂ ਕਿਹਾ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ।
ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਜਲ ਤੋਪਾਂ ਦੀ ਵੀ ਵਰਤੋਂ ਕੀਤੀ ਗਈ। ਕਿਸਾਨ ਆਗੂ ਸਰਵਣ ਪੰਧੇਰ ਅਨੁਸਾਰ 8-9 ਕਿਸਾਨ ਜ਼ਖ਼ਮੀ ਹੋਏ ਹਨ। ਜਿਸ ਵਿੱਚ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਗਰੁੱਪ ਨੂੰ ਵਾਪਸ ਬੁਲਾਇਆ ਗਿਆ। ਉਨ੍ਹਾਂ ਕਿਹਾ ਹੁਣ ਮੀਟਿੰਗ ਕਰਕੇ ਰਣਨੀਤੀ ਬਣਾਵਾਂਗੇ।
ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ।