ਚੰਡੀਗੜ੍ਹ, 27 ਅਕਤੂਬਰ 2024 : ਅੱਜ ਯਾਨੀ ਐਤਵਾਰ ਨੂੰ ਕਿਸਾਨ ਅਤੇ ਪੰਜਾਬ ਸਰਕਾਰ ਵਿਚਕਾਰ ਅਹਿਮ ਮੀਟਿੰਗ ਹੋਈ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਐਲਾਨ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ, ਪਰ ਉਨ੍ਹਾਂ ਵੱਲੋਂ ਹਾਈਵੇ ਤੋਂ ਹੁਣੇ ਹੀ ਜਾਮ ਖ਼ਤਮ ਕਰ ਦਿੱਤਾ ਜਾਵੇਗਾ।