ਪੰਜਾਬ ‘ਚ ਇਸ ਸਮੇਂ ਕਿਸਾਨਾਂ ਦਾ ਅਹਿਮ ਮੁੱਦਾ ਹੈ। ਕਿਸਾਨ ਖਨੌਰੀ ਬਾਰਡਰ ‘ਤੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾ ਕੇ ਬੈਠੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੈਠੇ ਹਨ। ਇਸ ਸਭ ਦੇ ਚੱਲਦਿਆਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਮਹੀਨਿਆਂ ਬਾਅਦ ਮੁੜ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ।
ਇਸ ਗੱਲ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਉਹ ਗ੍ਰਹਿ ਮੰਤਰੀ ਨੂੰ ਮਿਲੇ ਹਨ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ।