ਯੂਨਾਈਟਿਡ ਕਿਸਾਨ ਮੋਰਚਾ (ਐਸਕੇਐਮ) ਸ਼ੰਭੂ-ਖਨੌਰੀ ਸਰਹੱਦ ‘ਤੇ ਅੰਦੋਲਨ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਦਾ ਫੈਸਲਾ ਅੱਜ ਲਿਆ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਐਸਕੇਐਮ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ “ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ। ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ‘ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ”
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 29ਵਾਂ ਦਿਨ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਮੰਗਲਵਾਰ ਸ਼ਾਮ 4:30 ਵਜੇ ਉਨ੍ਹਾਂ ਦੇ ਮਰਨ ਵਰਤ ਦੇ ਸਮਰਥਨ ਵਿੱਚ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਕਿਸਾਨ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।