ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਇੱਕ ਛੋਟੇ ਕਿਸਾਨ ਦਾ ਪੁੱਤਰ ਏਅਰਫੋਰਸ ਵਿੱਚ ਫਲਾਇੰਗ ਅਫ਼ਸਰ ਬਣਿਆ ਹੈ। ਐਤਵਾਰ ਨੂੰ ਜਦੋਂ ਫਲਾਇੰਗ ਅਫਸਰ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਫਲਾਇੰਗ ਅਫਸਰ ਬਣ ਕੇ ਪਿੰਡ ਪਹੁੰਚੇ ਮਹਿਕਦੀਪ ਸਿੰਘ ਨੇ ਕਿਹਾ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਏਅਰ ਫੋਰਸ ਵਿਚ ਫਲਾਇੰਗ ਅਫਸਰ ਬਣੇਗਾ ਪਰ ਉਹ ਖੁਸ਼ਕਿਸਮਤ ਹੈ। ਉਨ੍ਹਾਂ ਨੂੰ ਹਵਾਈ ਸੈਨਾ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾ ਦਾ ਮਹਿਕਦੀਪ ਸਿੰਘ ਏਅਰਫੋਰਸ ਵਿੱਚ ਫਲਾਇੰਗ ਅਫ਼ਸਰ ਬਣਨ ਤੋਂ ਬਾਅਦ ਅੱਜ ਆਪਣੇ ਪਿੰਡ ਪੁੱਜ ਗਿਆ ਹੈ, ਜਿੱਥੇ ਉਸ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਮਹਿਕਦੀਪ ਸਿੰਘ ਨੇ ਦੱਸਿਆ ਕਿ ਉਹ ਬਹੁਤ ਖੁਸ਼ ਹੈ ਕਿ ਉਹ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਭਰਤੀ ਹੋਇਆ ਹੈ। ਉਸਨੇ ਦੱਸਿਆ ਕਿ ਉਸਨੇ ਅਕਾਲ ਅਕੈਡਮੀ ਤੋਂ 12ਵੀਂ ਤੱਕ ਦੀ ਪੜ੍ਹਾਈ ਕੀਤੀ ਅਤੇ ਫਿਰ ਫਤਹਿਗੜ੍ਹ ਸਾਹਿਬ ਤੋਂ ਐਨਡੀਏ ਦੀ ਪੜ੍ਹਾਈ ਦੌਰਾਨ ਸਖ਼ਤ ਮਿਹਨਤ ਕੀਤੀ। ਜਿਸ ਦੀ ਬਦੌਲਤ ਅੱਜ ਉਹ ਹਵਾਈ ਫ਼ੌਜ ਵਿੱਚ ਫਲਾਇੰਗ ਅਫ਼ਸਰ ਬਣ ਕੇ ਆਪਣੇ ਪਿੰਡ ਪਰਤ ਆਇਆ ਹੈ।
ਉਨ੍ਹਾਂ ਦੱਸਿਆ ਕਿ ਏਅਰ ਫੋਰਸ ਵਿੱਚ ਪੰਜਾਬ ਵਿੱਚੋਂ ਸਿਰਫ਼ ਦੋ ਸਿਪਾਹੀ ਭਰਤੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਮੋਹਾਲੀ ਅਤੇ ਦੂਜਾ ਮਾਨਸਾ ਜ਼ਿਲ੍ਹੇ ਦਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਆਪਣੇ ਟੀਚੇ ਤੈਅ ਕਰਨੇ ਚਾਹੀਦੇ ਹਨ। ਪੜ੍ਹਾਈ ‘ਤੇ ਧਿਆਨ ਦਿਓ। ਮਹਿਕਦੀਪ ਸਿੰਘ ਨੇ ਦੱਸਿਆ ਕਿ ਉਹ ਇੱਕ ਛੋਟੇ ਕਿਸਾਨ ਦਾ ਲੜਕਾ ਹੈ। ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਏਅਰਫੋਰਸ ਵਿਚ ਫਲਾਇੰਗ ਅਫਸਰ ਬਣੇਗਾ।