ਕੇਂਦਰ ਦੀ ਮੋਦੀ ਸਰਕਾਰ ਨੇ 2022 ਵਿੱਚ ਸਰੁੱਖਿਆ ਕਾਰਨਾਂ ਦੇ ਚਲਦਿਆ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ‘ਜ਼ੈੱਡ’ ਪਲੱਸ ਸੁਰੱਖਿਆ ਦਿੱਤੀ ਸੀ ਜੋ ਹੁਣ ਵਾਪਸ ਲੈ ਲਈ ਗਈ ਹੈ। ਦਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਸੀ। ਅਕਾਲ ਤਖ਼ਤ ਦੇ ਜਥੇਦਾਰ 400 ਤੋਂ ਵੱਧ ਵਿਅਕਤੀਆਂ ਵਿੱਚੋਂ ਇੱਕ ਸਨ। ਜਿਨ੍ਹਾਂ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਆਪ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਰੁੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਹੈ। ਜਿਸ ਤੋਂ ਬਾਅਦ ਬੀਤੀ ਸ਼ਾਮ ਇਹ ਸਰੁੱਖਿਆ ਵਾਪਸ ਲਈ ਗਈ ਹੈ। ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਰੁੱਖਿਆ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਤਾਇਨਾਤ ਰਹਿਣਗੇ।