ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਕੇਂਦਰ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਵੱਡੀ ਬੈਠਕ ਬੁਲਾਈ ਹੈ। ਉਹ ਸਾਰੇ ਸਰਹੱਦੀ ਸੂਬਿਆਂ ਦੇ 10 ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਸਕੱਤਰ, ਡੀਜੀਪੀ ਵੀ ਮੌਜੂਦ ਰਹਿਣਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀਡੀਓ ਕਾਨਫਰੈਂਸਿੰਗ ਰਾਹੀਂ ਕਰਨਗੇ ਬੈਠਕ।